Home >> Main >> National >> ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ.ਵਲੰਟੀਅਰਾਂ ਵਲੋਂ 70 ਯੂਨਿਟ ਖੂਨਦਾਨ


ਵਿਦਿਆਰਥੀਆਂ ਵਿੱਚ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਪੈਦਾ ਕਰਨ ਦੇ ਮੰਤਵ ਨਾਲ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਦੇ ਐਨ.ਐਸ.ਐਸ.ਯੂਨਿਟ ਵਲੋਂ ਇਥੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਐਨ.ਐਸ.ਐਸ.ਵਲੰਟੀਅਰ ਜਿਨਾਂ ਵਿੱਚ ਲੜਕੀਆਂ ਵੀ ਸ਼ਾਮਿਲ ਸਨ ਵਿੱਚ ਖੂਨ ਦੇ 70 ਯੂਨਿਟ ਇਕੱਤਰ ਕੀਤੇ ਗਏ।
ਇਸ ਕੈਂਪ ਵਿੱਚ ਯੂਨੀਵਰਸਿਟੀ ਬਿਜ਼ਨਸ ਸਕੂਲ, ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅ ਅਤੇ ਪੰਜਾਬ ਯੂਨੀਵਰਸਿਟੀ ਐਕਸਟੈਂਸਨ ਲਾਇਬ੍ਰੇਰੀ ਦੇ ਪਾਠਕਾਂ ਨੇ ਖੂਨਦਾਨ ਕੀਤਾ। ਇਸ ਕੈਂਪ ਦੌਰਾਨ 70 ਯੂਨਿਟ ਖੂਨ ਇਕੱਤਰ ਕੀਤਾ ਗਿਆ ਜਿਸ ਵਿੱਚ 33 ਫੀਸਦੀ ਹਿੱਸਾ ਲੜਕੀਆਂ ਵਲੋਂ ਪਾਇਆ ਗਿਆ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਖੇਤਰੀ ਕੈਂਪਸ ਦੇ ਡਾਇਰੈਕਟਰ ਡਾ.ਹਰਮੀਤ ਸਿੰਘ ਸੰਧੂ ਨੇ ਲੜਕੀਆਂ ਵਲੋਂ ਪਾਏ ਗਏ ਇਸ ਭਰਵੇਂ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਗੱਲ ਸਾਬਿਤ ਕਰਦਾ ਹੈ ਕਿ ਲੜਕੀਆਂ ਲੜਕਿਆਂ ਤੋਂ ਅੱਜ ਕਿਸੇ ਵੀ ਖੇਤਰ ਵਿੱਚ ਪਿਛੇ ਨਹੀਂ ਹਨ।
ਇਸ ਮੌਕੇ 'ਤੇ ਪ੍ਰੋਗਰਾਮ ਦੇ ਇੰਚਾਰਜ ਡਾ.ਅਸ਼ੀਸ਼ ਵਿਰਕ ਅਤੇ ਅਸ਼ੀਸ਼ ਸਹਿਜਪਾਲ ਨੇ ਕਿਹਾ ਕਿ ਐਨ.ਐਸ.ਐਸ.ਵਲੋਂ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਦਾ ਮੁੱਖ ਮਨੋਰਥ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਖੂਨਦਾਨ ਕਰਨ ਦੇ ਫਾਇਦਿਆਂ ਬਾਰੇ ਦੱਸਦਿਆਂ ਹੋਇਆਂ ਉਨਾਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਜਿਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਪਹਿਲੀ ਵਾਰ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੇ ਇਸ ਕੈਂਪ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ,ਬੈਗ ਅਤੇ ਇਕ ਗਿਫ਼ਟ ਹੈਂਪਰ ਨਾਲ ਸਨਮਾਨਿਤ ਕੀਤਾ ਗਿਆ। 
 
Top