Home >> Ludhiana >> Recent >> ਡਿਪਟੀ ਕਮਿਸ਼ਨਰ ਵੱਲੋਂ ਧਾਰਮਿਕ ਸੰਸਥਾਵਾਂ ਅਤੇ ਮੈਰਿਜ ਪੈਲਸਾਂ ਦੇ ਪ੍ਰਬੰਧਕਾਂ ਨੂੰ ਆਵਾਜ਼ ਪ੍ਰਦੂਸ਼ਣ ਘਟਾਉਣ ਦੀ ਅਪੀਲ


ਲੁਧਿਆਣਾ, 20 ਫਰਵਰੀ (ਸਤਿੰਦਰ ਸਿੰਘ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਵਿੱਚ ਪੈਂਦੇ ਸਮੂਹ ਧਾਰਮਿਕ ਸਥਾਨਾਂ ਅਤੇ ਮੈਰਿਜ ਪੈਲਸਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਊਡ ਸਪੀਕਰਾਂ ਨਾਲ ਪੈਦਾ ਹੋਣ ਵਾਲੇ ਆਵਾਜ਼ ਪ੍ਰਦੂਸ਼ਣ ਨੂੰ ਘਟਾਉਣ ਲਈ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਕਰਨ। 
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਬੋਰਡ ਵੱਲੋਂ ਇਸ ਦਿਸ਼ਾ ਵਿੱਚ ਸਖ਼ਤ ਕਦਮ ਉਠਾਉਣ ਲਈ ਕਿਹਾ ਗਿਆ ਹੈ। ਉਨ•ਾਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਲਾਊਡ ਸਪੀਕਰਾਂ ਦੀ ਆਵਾਜ ਧਾਰਮਿਕ ਸਥਾਨਾਂ ਦੇ ਅੰਦਰ-ਅੰਦਰ ਹੀ ਰਹੇ ਤਾਂ ਜੋ ਇਮਤਿਹਾਨਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਪੜਾਈ ਵਿੱਚ ਕੋਈ ਵਿਘਨ ਨਾ ਪਵੇ। 
ਉਨ•ਾਂ ਕਿਹਾ ਕਿ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਤੀ 23 ਨਵੰਬਰ, 2005 ਨੂੰ ਹੁਕਮਨਾਮਾ ਜਾਰੀ ਕਰਕੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਲਾਊਡ ਸਪੀਕਰਾਂ ਦੀ ਆਵਾਜ਼ ਨੂੰ ਧਾਰਮਿਕ ਸਥਾਨਾਂ ਦੀ ਹਦੂਦ ਅੰਦਰ ਸੀਮਤ ਕਰਨ ਤਾਂ ਜੋ ਇਸ ਨਾਲ ਕੋਈ ਵੀ ਵਿਅਕਤੀ ਪ੍ਰਭਾਵਿਤ ਨਾ ਹੋਵੇ। ਉਨ•ਾਂ ਮੈਰਿਜ ਪੈਲੇਸਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਡੀ. ਜੇ. ਸਾਊਂਡ ਦੀ ਆਵਾਜ਼ ਨੂੰ ਨਿਰਧਾਰਤ ਕਰਨ। 
ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਧਾਰਮਿਕ ਸਥਾਨਾਂ ਦੇ ਪ੍ਰਤੀਨਿਧੀਆਂ ਅਤੇ ਮੈਰਿਜ ਪੈਲੇਸ ਪ੍ਰਬੰਧਕਾਂ ਨਾਲ ਮੀਟਿੰਗਾਂ ਕਰਕੇ ਉਨ•ਾਂ ਨੂੰ ਲਾਊਡ ਸਪੀਕਰਾਂ ਅਤੇ ਡੀ.ਜੇ. ਸਾਊਡ ਦੀ ਆਵਾਜ਼ ਇਮਾਰਤ ਦੀ ਹਦੂਦ ਅੰਦਰ ਸੀਮਤ ਰੱਖਣ ਲਈ ਜਾਗਰੂਕ ਕਰਨ।
 
Top