Home >> Ludhiana >> Politics >> MP ਰਵਨੀਤ ਬਿੱਟੂ ਵੱਲੋਂ ਵਾਰਡ ਨੰ. 46 'ਚ ਕਾਂਗਰਸ ਪਾਰਟੀ ਦੇ ਚੋਣ ਦਫਤਰ ਦਾ ਉਦਘਾਟਨ

ਲੁਧਿਆਣਾ ਦੇ ਵਾਰਡ ਨੰ. 46 ਤੋਂ MP ਰਵਨੀਤ ਸਿੰਘ ਬਿੱਟੂ ਵੱਲੋਂ MC ਚੋਣਾਂ ' ਕਾਂਗਰਸ ਪਾਰਟੀ ਦੇ ਉਮੀਦਵਾਰ ਯੁਵਰਾਜ ਸਿੱਧੂ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਵਨੀਤ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੇ ਹੱਕ ਵਿੱਚ ਹਮੇਸ਼ਾਂ ਖੜ੍ਹੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਸਮੇਂ ਸਮੇਂ 'ਤੇ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਯੁਵਰਾਜ ਸਿੱਧੂ ਨੇ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਕੁਝ ਦਿਨਾਂ ਵਿਚ ਹੀ ਇਲਾਕੇ ਦੇ ਵਿਕਾਸ ਕਾਰਜਾਂ ਸਦਕਾ ਆਪਣਾ ਚੋਣ ਪ੍ਰਚਾਰ ਕਰਕੇ ਇਲਾਕੇ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਇਲਾਕੇ ਦੇ ਲੋਕਾਂ ਦਾ ਰੁਖ ਆਪਣੇ ਵੱਲ ਕਰ ਲਿਆ ਹੈ। ਰਵਨੀਟ ਬਿੱਟੂ ਨੇ ਕਿਹਾ ਕਿ ਐਮ.ਸੀ. ਦੀਆਂ ਚੋਣਾਂ ' ਜਿੱਤ ਹਾਸਲ ਕਰਨ ਤੋਂ ਬਾਅਦ ਇਲਾਕੇ ਦਾ ਸਰਬਪੱੱਖੀ ਵਿਕਾਸ ਕੀਤਾ ਜਾਵੇਗਾ ਅਤੇ ਅਧੂਰੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ

ਜਿਸਦੇ ਬਾਅਦ ਕੁਲਵੰਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਐਮ.ਪੀ. ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਸਾਥ ਦੇਣ ਅਤੇ ਚੋਣਾਂ ਵਿੱਚ ਯੁਵਰਾਜ ਸਿੱਧੂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿੱਤਾਉਣ ਦਾ ਹੁੰਗਾਰਾ ਭਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ ਕਈ ਸਾਲਾਂ ਤੋਂ ਇਲਾਕੇ ਦੇ ਵਿਕਾਸ ਲਈ ਕਮਮ ਕਰਦੀ ਰਹੀ ਹੈ। ਅਤੇ ਇਲਾਕਾ ਨਿਵਾਸੀਆਂ ਦੇ ਹੱਕਾਂ ਲਈ ਹਮੇਸ਼ਾਂ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਾ ਕਿ ਅੱਗੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਕਾਂਗਰਰ ਪਾਰਟੀ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਲਈ ਵੱਧ-ਚੜ੍ਹ ਕੇ ਕੰਮ ਕੀਤੇ ਜਾਣਗੇ ਅਤੇ ਲੋਕਾਂ ਦੀ ਸਹਾਇਤਾ ਲਈ ਉਹ ਹਮੇਂਸ਼ਾਂ ਉਨ੍ਹਾਂ ਦਾ ਸਾਥ ਦੇਣਗੇ

ਵਾਰਡ ਨੰਬਰ 46 ਤੋਂ ਕਾਂਗਰਸ ਦੇ ਉਮੀਦਵਾਰ ਯੁਵਰਾਜ ਸਿੱਧੂ ਨੇ ਸੰਬੋਧਨ ਕਰਦਿਆਂ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਆਪਣਾ ਦਿਨ-ਰਾਤ ਇੱਕ ਕਰ ਦੇਣਗੇ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾਂ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦਫਤਰ ਦੇ ਉਦਘਾਟਨ ਮੌਕੇ ਵਾਰਡ ਨੰਬਰ 46 ਦੇ ਲੋਕਾਂ ਨੇ ਵੱਡੀ ਗਿਣਤੀ ' ਉੱਥੇ ਪਹੁੰਚ ਕੇ ਉਨ੍ਹਾਂ ਦੀ ਜਿੱਤ ਦਾ ਸੰਕੇਤ ਦਿੱਤਾ ਹੈ। ਇਸ ਮੌਕੇ ਕੁਲਵੰਤ ਸਿੰਘ ਸਿੱਧੂ, ਐਡਵੋਕੇਟ ਅਮਰਜੀ ਸਿੰਘ, ਕਵਲਜੀਤ ਨਰੂਲਾ, ਸਿਮਰਤਪਾਲ ਸੋਨੀ ਮੁਕੇਸ਼ ਅੱਗਰਵਾਲ, ਕਮਲਜੋਤ ਸਿੰਘ ਚੀਨੂ ਅਤੇ ਵੱਡੀ ਗਿਣਤੀ ਵਿੱਚ ਹੋਰ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ


 
Top