Home >> Health >> Ludhiana >> National >> Protest >> ਸਿਹਤ ਵਿਭਾਗ ਦੇ ਦਫ਼ਤਰੀ ਕਾਮੇ 3 ਅਪ੍ਰੈਲ ਨੂੰ ਪੰਜਾਬ 'ਚ ਜ਼ਿਲਾ ਪੱਧਰੀ ਰੋਸ ਰੈਲੀਆਂ ਕਰਨਗੇ * ਬੱਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ


ਲੁਧਿਆਣਾ, 27 ਮਾਰਚ (ਭਜਨਦੀਪ ਸਿੰਘ)-ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਜ਼ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ, ਜਨਰਲ ਸਕੱਤਰ ਜਗਦੀਸ਼ ਠਾਕੁਰ, ਤੇਜਿੰਦਰ ਸਿੰਘ ਢਿੱਲੋਂ ਅਤੇ ਬਿਕਰਮਜੀਤ ਵਿੱਤ ਸਕੱਤਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਮੀਟਿੰਗ ਹੋਈ ਇਸ ਮੌਕੇ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਪੰਜਾਬ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਬਜਟ ਮੁਲਾਜ਼ਮ ਮਾਰੂ ਹੀ ਨਹੀਂ ਸਗੋਂ ਅੱਜ ਤੱਕ ਦਾ ਸਭ ਤੋਂ ਨਾਂਹਪੱਖੀ ਬਜਟ ਹੈ, ਜਿਸ ਨਾਲ ਪੰਜਾਬ ਸਰਕਾਰ ਅਤੇ ਸੱਤਾਧਾਰੀ ਧਿਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਵਿੱਤ ਮੰਤਰੀ ਪੰਜਾਬ ਵਲੋਂ ਅਗਲੇ ਵਰੇ ਲਈ ਪੇਸ਼ ਕੀਤੇ ਬਜਟ ਵਿਚ ਮੁਲਾਜ਼ਮਾਂ ਦਾ ਪਿਛਲੇ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦਾ ਬਕਾਇਆ, ਮਿਤੀ 01-01-2017 ਤੋਂ ਮਹਿੰਗਾਈ ਭੱਤੇ ਦੀਆਂ ਬਕਾਇਆ 3 ਕਿਸ਼ਤਾਂ, ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਵੀਂ ਭਰਤੀ ਕਰਨ ਸਮੇਤ ਹੋਰ ਕਈ ਮੁਲਾਜ਼ਮਾਂ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਵਾਅਦਿਆਂ ਨੂੰ ਲਾਗੂ ਕਰਨ ਲਈ ਕੋਈ ਬਜਟ ਤਜਵੀਜ਼ ਨਹੀਂ ਕੀਤਾ ਗਿਆ ਅਤੇ ਨਾਂ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਇਸਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਭਵਿੱਖ ਨੂੰ ਬਿਲਕੁਲ ਤਰਿੰਜਲੀ ਦੇ ਦਿੱਤੀ ਹੈ ਅਤੇ ਉਹ ਮੁਲਾਜ਼ਮਾਂ ਅਤੇ ਬਿਓਰੇਕਰੇਟਸ ਵਿਚ ਪਾੜਾ ਵਧਾਉਣ ਦਾ ਕੰਮ ਕਰ ਰਹੀ ਹੈ, ਕਿਉਂਕਿ ਜੋ ਸਰਕਾਰ ਵਲੋਂ ਪਹਿਲਾਂ ਹੀ ਆਪਣੇ ਆਈ.ਏ.ਐਸ ਅਤੇ ਆਈ.ਪੀ.ਐਸ ਅਫ਼ਸਰਾਂ ਨੂੰ ਸਤਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਦੇ ਨਾਲ ਨਾਲ ਹੁਣ ਤੱਕ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ, ਜੋ ਕਿ ਆਮ ਵਰਗ ਦੇ ਮੁਲਾਜ਼ਮਾਂ ਨਾਲ ਧੱਕਾ ਹੈ ਮੀਟਿੰਗ ਦੌਰਾਨ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਵਲੋਂ 3 ਤੋਂ 10 ਅਪ੍ਰੈਲ ਤੱਕ ਕਾਲੇ ਬਿੱਲੇ ਲਗਾ ਕੇ ਰੋਸ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ 

 
Top