Home >> Ludhiana >> ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ-ਬਸੰਤ


ਲੁਧਿਆਣਾ, 6 ਮਾਰਚ (ਭਜਨਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹੋਇਆ ਇਕ-ਇਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬੇ ਦੇ ਲੋਕ ਪੂਰੀ ਤਰ•ਾਂ ਖੁਸ਼ ਅਤੇ ਸੰਤੁਸ਼ਟ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਆਈਸ ਕਰੀਮ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਨੇ ਇਕ ਗੱਲਬਾਤ ਦੌਰਾਨ ਇਨ•ਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉਪਰ ਬੜੀ ਹੀ ਤੇਜ਼ੀ ਨਾਲ ਤੋਰਿਆ ਜਾ ਰਿਹਾ ਹੈ ਅਤੇ ਵਿਕਾਸ ਦੀਆਂ ਵੱਡੀਆਂ ਵੱਡੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਨ•ਾਂ ਦਾ ਲੋਕਾਂ ਨੂੰ ਭਾਰੀ ਲਾਭ ਹੋਣ ਦੇ ਨਾਲ ਨਾਲ ਅਨੇਕਾਂ ਮੁਸ਼ਕਿਲਾਂ ਤੋਂ ਛੁਟਕਾਰਾ ਵੀ ਮਿਲੇਗਾ। ਉਨ•ਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਉਦਯੋਗ ਅਤੇ ਵਪਾਰ ਨੂੰ ਪ੍ਰਫੁਲਤ ਕਰਨ ਲਈ ਵੀ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਅਜਿਹਾ ਹੋਣ ਨਾਲ ਜਿਥੇ ਸੂਬਾ ਖੁਸ਼ਹਾਲ ਹੋਵੇਗਾ ਉਥੇ ਬੇਰੁਜ਼ਗਾਰੀ ਵੀ ਘਟੇਗੀ।
 
Top