Home >> Ludhiana >> National >> ਪੰਜਾਬ ਦੇ ਕਿਸਾਨਾਂ ਤੋਂ ਸੇਧ ਲੈ ਕਿ ਖੇਤੀ ਕਰ ਰਹੇ ਬਾਕੀ ਸੂਬਿਆਂ ਦੇ ਕਿਸਾਨ-ਵੀ.ਪੀ. ਬਦਨੌਰ





ਲੁਧਿਆਣਾ, 23 ਮਾਰਚ (Hardik Kumar)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲਾ ਦੇ ਸ਼ੁਰੂਆਤੀ ਦਿਨ ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਕਿਸਾਨ ਮੇਲੇ ਦਾ ਉਦਘਾਟਨ ਸ਼੍ਰੀ ਵੀ.ਪੀ.ਸਿੰਘ ਬਦਨੌਰ ਰਾਜਪਾਲ ਪੰਜਾਬ ਨੇ ਕੀਤਾ ਇਸ ਮੌਕੇ ਸ਼੍ਰੀ ਵਿਸ਼ਵਜੀਤ ਖੰਨਾ ਵਧੀਕ ਪ੍ਰਮੁੱਖ ਸਕੱਤਰ (ਵਿਕਾਸ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਬਦਨੌਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਦੇਸ਼ ਦੇ ਅੰਨ ਭੰਡਾਰ ਭਰ ਕਿ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਜੋ ਯੋਗਦਾਨ ਪਾਇਆ ਹੈ, ਉਸ ਦੀ ਕਿਤੇ ਵੀ ਕੋਈ ਹੋਰ ਮਿਸਾਲ ਨਹੀਂ ਮਿਲਦੀ ਪੰਜਾਬ ਦਾ ਕਿਸਾਨ ਅਗਾਂਹਵਧੂ ਹੈ ਇਸੇ ਲਈ ਨਵੀਂ ਤਕਨਾਲੋਜੀ ਅਪਣਾ ਲੈਂਦਾ ਹੈ ਪੰਜਾਬ ਦੇ ਸੂਝਵਾਨ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਉਨਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਕਿਸਾਨ, ਕਦੇ ਵੀ ਪੰਜਾਬ ਨੂੰ ਮਾਰੂਥਲ ਨਹੀਂ ਬਣਨ ਦੇਣਗੇ ਉਨਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਤੋਂ ਸੇਧ ਲੈ ਕਿ ਹੀ ਬਾਕੀ ਸੂਬਿਆਂ ਦੇ ਕਿਸਾਨ ਖੇਤੀ ਕਰ ਰਹੇ ਹਨ ਨਵੀਆਂ ਤਕਨੀਕਾਂ ਅਪਨਾਉਣ ਵਿਚ ਪੰਜਾਬ ਦੇ ਕਿਸਾਨਾਂ ਨੂੰ ਮੋਹਰੀ ਮੰਨਦਿਆਂ ਉਨਾਂ ਕਣਕ-ਝੋਨਾ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਫਲਾਂ ਅਤੇ ਫੁੱਲਾਂ ਦੀ ਕਾਸ਼ਤ ਰਾਹੀਂ ਬਾਗਬਾਨੀ ਨੂੰ ਅਪਣਾ ਕੇ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਦਾ ਸੁਨੇਹਾ ਦਿੱਤਾ ਕਿਸਾਨ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਨੇੜਲੇ ਸਬੰਧਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਕੀਤੀ ਜਾ ਰਹੀ ਖੇਤੀ ਖੋਜ ਨੂੰ ਜਿੰਨੀ ਸ਼ਿੱਦਤ ਨਾਲ ਪੰਜਾਬ ਦੇ ਕਿਸਾਨ ਆਪਣੇ ਖੇਤਾਂ ਵਿਚ ਅਪਣਾ ਰਹੇ ਹਨ, ਉਸੇ ਸਦਕਾ ਹੀ ਚਿੱਟੀ ਮੱਖੀ ਤੇ ਹੋਰ ਬਿਮਾਰੀਆਂ ਦੇ ਹਮਲਿਆਂ ਨੂੰ ਅਸੀਂ ਵਿਗਿਆਨਿਕ ਲੀਹਾਂ ਤੇ ਚਲਦਿਆਂ ਨਜਿੱਠ ਸਕੇ ਹਾਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੀ.ਏ.ਯੂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਤਾਕੀਦ ਕਰਦਿਆਂ ਹੈਪੀ ਸੀਡਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਸਰਕਾਰ ਵਲੋਂ ਪਾਰਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਚਲਾਈ ਜਾਣ ਵਾਲੀ ਮਹਿੰਮ ਦੇ ਸਬੰਧ ਵਿਚ ਉਨਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਮਹਿੰਮ ਵਿਚ ਖੁਦ ਵੀ ਸਮਲੀਅਤ ਕਰਨਗੇ ਸੁਰੱਖਿਅਤ ਖੇਤੀ ਆਮਦਨ ਲਈ ਡੇਅਰੀ ਪਾਲਣ ਮਧੂ ਮੱਖੀ ਪਾਲਣ, ਮੁਰਗੀ ਪਾਲਣ, ਖੁੰਭਾਂ ਦੀ ਕਾਸ਼ਤ ਅਤੇ ਮੱਛੀ ਪਾਲਣ ਜਿਹੇ ਸਹਾਇਕ ਧੰਦੇ ਅਪਨਾਉਣ ਦੀ ਸਿਫਾਰਸ਼ ਕਰਦਿਆਂ ਉਨਾਂ ਗਰੁੱਪ ਬਣਾ ਕੇ ਖੇਤੀ ਕਰਨ ਲਈ ਕਿਹਾ ਤਾਂ ਜੋ ਖੇਤੀ ਲਾਗਤਾਂ ਘੱਟ ਹੋ ਸਕਣ ਅਤੇ ਆਮਦਨ ਵਿਚ ਵਾਧਾ ਹੋ ਸਕੇ ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਅਤੇ ਗਡਵਾਸੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਅਤੇ ਡਾ. ਅਮਰਜੀਤ ਸਿੰਘ ਨੰਦਾ ਵਿਸ਼ੇਸ ਤੋਰ 'ਤੇ ਹਾਜ਼ਰ ਸਨ   

 
Top