Home >> Ludhiana >> ਹੋਲਾ ਮੱਹਲਾ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫ਼ਤਾਵਾਰੀ ਕੀਰਤਨ ਸਮਾਗਮ


ਦਸ਼ਮੇਸ਼ ਪਿਤਾ ਨੇ ਹੋਲਾ ਮੱਹਲਾ ਦੀ ਆਰੰਭਤਾ ਕਰਕੇ ਨਵੇਂ ਤਿਉਹਾਰ ਦੀ ਸਿਰਜਣਾ ਕੀਤੀ - ਭਾਈ ਅਰਵਿੰਦਰ ਸਿੰਘ ਨੂਰ

ਖ਼ਾਲਸਾ ਪੰਥ ਦੀ ਚੜ•ਦੀਕਲਾ ਦਾ ਪ੍ਰਤੀਕ ਤਿਉਹਾਰ ਹੋਲਾ ਮੱਹਲਾ ਸਾਨੂੰ ਅਣਖ, ਗੈਰਤ, ਨਿਆਰੇਪਨ ਅਤੇ ਸੂਰਬੀਰਤਾ ਦਾ ਜ਼ਜਬਾ ਪੈਦਾ ਕਰਨ ਦੀ ਪ੍ਰੇਣਾ ਦਿੰਦਾ ਹੈ ।  ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਹੋਲਾ ਮੱਹਲਾ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਅਰਵਿੰਦਰ ਸਿੰਘ ਨੂਰ ਤੇ ਭਾਈ ਤਰਲੋਕ ਸਿੰਘ ਆਸਟਰੇਲੀਆ ਵਾਲਿਆ ਦੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਹੋਲਾ ਮੱਹਲਾ ਸਿੱਖਾ ਦਾ ਇੱਕ ਅਹਿਮ ਦਿਹਾੜਾ ਹੈ ਜਿਸ ਦੀ ਆਰੰਭਤਾ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ । ਉਹਨਾ ਨੇ ਹੋਲਾ ਮੱਹਲਾ ਨੂੰ ਸੁਤੰਤਰ ਸਿੱਖ ਸੋਚ ਅਨੁਸਾਰ ਮਨਾਉਣ ਦਾ ਆਰੰਭ ਖਾਲਸਾ ਪੰਥ ਦੀ ਸਿਰਜਣਾ ਤੋਂ ਤੁਰੰਤ ਬਾਅਦ ਕੀਤਾ ਤਾਂ ਕਿ ਖੁਦ ਮੁਖਤਿਆਰ ਖ਼ਾਲਸਾ ਆਪਣੀ ਵਿਲੱਖਣ ਹੋਂਦ-ਹਸਤੀ ਅਨੁਸਾਰ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਦਿਨ-ਦਿਹਾਰ ਵਿੱਲਖਣ ਤੇ ਨਿਰਾਲੇ ਰੂਪ ਵਿੱਚ ਮਨਾ ਕੇ ਆਪਣੀ ਸੰਤੁਤਰ ਹੋਂਦ ਤੇ ਨਿਆਰੇਪਨ ਦਾ ਪ੍ਰਗਟਾਵਾ ਕਰੇ । ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ•ਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ•ਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਇਸ ਸਮੇਂ ਕੀਰਤਨ ਸਮਾਗਮ ਅੰਦਰ ਸ. ਇੰਦਰਜੀਤ ਸਿੰਘ ਮੱਕੜ, ਕਰਨੈਲ ਸਿੰਘ ਬੇਦੀ, ਸ. ਜਤਿੰਦਰਪਾਲ ਸਿੰਘ, ਸਲੂਜਾ, ਪ੍ਰਿਤਪਾਲ ਸਿੰਘ, ਏ ਪੀ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਗੁਰਬਚਨ ਸਿੰਘ, ਮਨਜੀਤ ਸਿੰਘ ਟੋਨੀ, ਕਿਰਪਾਲ ਸਿੰਘ ਚੌਹਾਨ, ਅਮਰਜੀਤ ਸਿੰਘ ਨਨਕਾਣਾ ਸਾਹਿਬ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਿਕਰਮਜੀਤ ਸਿੰਘ, ਸਹਿਜ ਮੱਕੜ, ਨਵਜੋਤ ਸਿੰਘ, ਬਾਦਸ਼ਾਹਦੀਪ ਸਿੰਘ, ਮਨਮੋਹਨ ਸਿੰਘ ਵਾਲੀਆ, ਗੁਰਬਚਨ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਅਜੀਤ ਸਿੰਘ ਆੜਤੀ, ਗੁਰਵਿੰਦਰ ਸਿੰਘ, ਕਰਨਦੀਪ ਸਿੰਘ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਆਹੂਜਾ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ, ਤਰਨਦੀਪ ਸਿੰਘ  ਵਿਸ਼ੇਸ ਤੌਰ ਤੇ ਹਾਜ਼ਰ ਸਨ। 
 
Top