Home >> Politics >> Recent >> ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ-ਰਾਣਾ ਕੇ. ਪੀ. ਸਿੰਘ


ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ-ਰਾਣਾ ਕੇ. ਪੀ. ਸਿੰਘ
*
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਵਿਖੇ ਮਹਾਰਾਣਾ ਪ੍ਰਤਾਪ ਦੇ ਬੁੱਤ ਦਾ ਉਦਘਾਟਨ
*
ਦੇਸ਼ ਵਿੱਚ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਦੀ ਅਪੀਲ
ਲੁਧਿਆਣਾ, 15 ਅਪ੍ਰੈਲ (ਹਾਰਦਿਕ ਕੁਮਾਰ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਅੱਜ ਮੁਕਾਬਲਾ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੀ ਅਨੇਕਤਾ ਵਿੱਚ ਏਕਤਾ ਵਾਲੇ ਵਜ਼ੂਦ ਨੂੰ ਬਣਾਈ ਰੱਖਿਆ ਜਾ ਸਕੇ
ਅੱਜ ਸਥਾਨਕ ਢੋਲੇਵਾਲ ਚੌਂਕ ਨਜ਼ਦੀਕ ਮਹਾਰਾਣਾ ਪ੍ਰਤਾਪ ਪਾਰਕ ਵਿੱਚ ਮਹਾਰਾਣਾ ਪ੍ਰਤਾਪ ਦੇ ਬੁੱਤ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਅੱਜ ਦੇਸ਼ ਨੂੰ ਕਮਜ਼ੋਰ ਕਰਨ ਵਾਸਤੇ ਕਈ ਦੇਸ਼ ਵਿਰੋਧੀ ਤਾਕਤਾਂ ਗਲਤ ਹੱਥਕੰਡੇ ਵਰਤ ਰਹੀਆਂ ਹਨ, ਜਿਨਾਂ ਤੋਂ ਦੇਸ਼ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ।ਉਨਾਂ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਅਜਿਹੀਆਂ ਤਾਕਤਾਂ ਦਾ ਇਕੱਠੇ ਹੋ ਕੇ ਮੁਕਾਬਲਾ ਕੀਤਾ ਜਾਵੇ, ਇਸ ਦੇ ਨਾਲ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਵੀ ਬਣਾਈ ਰੱਖਿਆ ਜਾਵੇ
ਉਨਾਂ ਕਿਹਾ ਕਿ ਜੋ ਕੌਮਾਂ ਆਪਣੇ ਗੌਰਵਮਈ ਇਤਿਹਾਸ ਨੂੰ ਜਿੰਦਾ ਅਤੇ ਯਾਦ ਰੱਖਦੀਆਂ ਹਨ, ਉਹ ਕੌਮਾਂ ਹਮੇਸ਼ਾਂ ਹੀ ਚੜਦੀ ਕਲਾ ਵਿੱਚ ਰਹਿੰਦੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਾਜਪੂਤ ਭਾਈਚਾਰੇ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਣਾ ਪ੍ਰਤਾਪ ਦੇ ਨਾਮ 'ਤੇ ਚੇਅਰ ਸਥਾਪਿਤ ਕੀਤੀ ਗਈ ਹੈ ਅਤੇ ਜ਼ਿਲਾ ਰੋਪੜ ਵਿੱਚ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ। ਉਸੇ ਤਰਜ਼ 'ਤੇ ਹੀ ਅੱਜ ਲੁਧਿਆਣਾ ਵਿਖੇ ਵੀ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜਿਸ ਪਾਰਕ ਵਿੱਚ ਇਹ ਬੁੱਤ ਸਥਾਪਤ ਕੀਤਾ ਗਿਆ ਹੈ ਉੱਥੇ ਕਿਸੇ ਸਮੇਂ ਕਾਫੀ ਗੰਦਗੀ ਅਤੇ ਉਜਾੜ ਸੀ ਜੋ ਕਿ ਇੱਕ ਸ਼ਾਨਦਾਰ ਪਾਰਕ ਵਜੋਂ ਤਬਦੀਲ ਹੋ ਚੁੱਕੀ ਹੈ।ਉਨਾਂ ਆਪਣੇ ਅਖਤਿਆਰੀ ਖਾਤੇ ਵਿੱਚੋਂ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਨੂੰ 2 ਲੱਖ ਰੁਪਏ ਭੇਜਣ ਦਾ ਐਲਾਨ ਕੀਤਾ
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ਼੍ਰੀ ਸੁਰਿੰਦਰ ਡਾਬਰ ਨੇ ਸੰਬੋਧਨ ਕਰਦਿਆਂ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਾਰਜਾਂ ਦਾ ਵੇਰਵਾ ਪੇਸ਼ ਕੀਤਾ ਅਤੇ ਰਾਜਪੂਤ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨਾਂ ਦੀ ਬਿਹਤਰੀ ਲਈ ਯਤਨ ਜਾਰੀ ਰੱਖੇ ਜਾਣਗੇ।ਉਨਾਂ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਸ਼ਲਾਘਾ ਕੀਤੀ।ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਪਵਨ ਦੀਵਾਨ, ਸ਼੍ਰੀ ਡਿੰਪਲ ਰਾਣਾ, ਕੌਂਸਲਰ ਇਕਬਾਲ ਸਿੰਘ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ

 
Top