Home >> fire >> Ludhiana >> Municipal Corporation >> punjab >> Recent >> ਕੈਬਨਿਟ ਮੰਤਰੀ ਆਸ਼ੂ ਅਤੇ ਲੋਕ ਸਭਾ ਮੈਂਬਰ ਬਿੱਟੂ ਜਖ਼ਮੀਆਂ ਦਾ ਪਤਾ ਲੈਣ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਹਸਪਤਾਲ ਪੁੱਜੇ



-ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ, ਮੈਜਿਸਟ੍ਰੇਟ ਜਾਂਚ ਹੋਵੇਗੀ
-
ਘਟਨਾ ਵਾਲੇ ਘਰ ਦੀ ਮੁਰੰਮਤ ਨਗਰ ਨਿਗਮ ਲੁਧਿਆਣਾ ਵੱਲੋਂ ਕਰਵਾਈ ਜਾਵੇਗੀ
-
ਬਹਾਦਰਕੇ ਸੜਕ ਸਥਿਤ ਅੱਗ ਲੱਗਣ ਵਾਲੇ ਘਟਨਾ ਸਥਾਨ ਦਾ ਵੀ ਲਿਆ ਜਾਇਜ਼ਾ
ਲੁਧਿਆਣਾ, 27 ਅਪ੍ਰੈਲ (ਹਾਰਦਿਕ ਕੁਮਾਰ)-ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਹਸਪਤਾਲ ਵਿਖੇ ਉਨਾਂ ਜਖ਼ਮੀਆਂ ਦਾ ਹਾਲ ਚਾਲ ਪੁੱਛਿਆ, ਜੋ ਬੀਤੇ ਦਿਨੀਂ ਸਥਾਨਕ ਸਮਰਾਟ ਕਲੋਨੀ ਵਿਖੇ ਵਾਪਰੀ ਸਿਲੰਡਰ ਧਮਾਕਾ ਘਟਨਾ ਵਿੱਚ ਜਖ਼ਮੀ ਹੋ ਗਏ ਸਨ

 ਇਸ ਮੌਕੇ ਉਨਾਂ ਨਾਲ ਵਿਧਾਇਕ ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਦਮਨਜੀਤ ਸਿੰਘ ਮਾਨ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ, ਜ਼ਿਲਾ ਕਾਂਗਰਸ (ਦਿਹਾਤੀ) ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਜ਼ਿਲਾ ਪ੍ਰਧਾਨ ਯੂਥ ਕਾਂਗਰਸ ਸ੍ਰੀ ਰਾਜੀਵ ਰਾਜਾ, ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ, ਸ੍ਰੀ ਨਰੇਸ਼ ਧੀਂਗਾਨ ਅਤੇ ਹੋਰ ਵੀ ਹਾਜ਼ਰ ਸਨ, ਜਿਨਾਂ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ 
ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜਖ਼ਮੀਆਂ ਦੀ ਸਿਹਤਯਾਬੀ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੋਈ ਹੈਉਨਾਂ ਜਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਪੰਜਾਬ ਸਰਕਾਰ ਜਖ਼ਮੀਆਂ ਨੂੰ ਬੇਹਤਰ ਇਲਾਜ਼ ਲਈ ਹੋਰ ਵਧੀਆ ਹਸਪਤਾਲਾਂ ਵਿੱਚ ਵੀ ਤਬਦੀਲ ਕਰਾਉਣ ਤੋਂ ਹਿਚਕਿਚਾਏਗੀ ਨਹੀਂਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਦਾਇਤ 'ਤੇ ਹਸਪਤਾਲਾਂ ਵੱਲੋਂ ਬਕਾਇਦਾ ਮਾਹਿਰ ਡਾਕਟਰਾਂ ਦੀ ਡਿਊਟੀ ਲਗਾ ਕੇ ਜਖ਼ਮੀਆਂ ਦਾ ਇਲਾਜ਼ ਕੀਤਾ ਜਾ ਰਿਹਾ ਹੈ ਅਤੇ ਸਿਹਤ ਸੁਧਾਰ ਦੀ ਪ੍ਰਗਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈਉਨਾਂ ਮੁੜ ਦੁਰਹਾਇਆ ਕਿ ਜਖ਼ਮੀਆਂ ਦੇ ਸਾਰੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾਇਸ ਮੌਕੇ ਪਰਿਵਾਰਾਂ ਵੱਲੋਂ ਇਲਾਜ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ
ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਕਿਹਾ ਕਿ ਇਸ ਘਟਨਾ ਵਿੱਚ ਨੁਕਸਾਨੇ ਗਏ ਅਸ਼ੋਕ ਕੁਮਾਰ ਦੇ ਘਰ ਦੀ ਮੁਰੰਮਤ ਨਗਰ ਨਿਗਮ ਲੁਧਿਆਣਾ ਵੱਲੋਂ ਕਰਵਾਈ ਜਾਵੇਗੀਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਵਿੱਚ ਮਰਨ ਵਾਲਿਆਂ ਲਈ 1-1 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਜਖ਼ਮੀਆਂ ਦਾ ਮੁਫ਼ਤ ਇਲਾਜ਼ ਕਰਾਉਣ ਦਾ ਐਲਾਨ ਕਰਨ ਦੇ ਨਾਲ-ਨਾਲ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਾਉਣ ਦੇ ਹੁਕਮ ਜਾਰੀ ਕੀਤੇ ਹਨਇਸ ਘਟਨਾ ਦੀ ਜਾਂਚ ਵਿੱਚ ਜੋ ਵੀ ਵਿਅਕਤੀ ਜਾਂ ਵਿਭਾਗ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀਉਨਾਂ ਦੱਸਿਆ ਕਿ ਇਸ ਘਟਨਾ ਵਿੱਚ ਜਖ਼ਮੀ ਹੋਏ ਕੁੱਲ 34 ਲੋਕਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ ਜਦਕਿ 31 ਜਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਹੈ 
ਇਸ ਤੋਂ ਬਾਅਦ ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਦੀ ਅਗਵਾਈ ਵਿੱਚ ਸਮੂਹ ਪ੍ਰਮੁੱਖ ਸਖ਼ਸ਼ੀਅਤਾਂ ਨੇ ਸਥਾਨਕ ਬਹਾਦਰਕੇ ਸੜਕ ਸਥਿਤ ਉਸ ਫੈਕਟਰੀ ਦਾ ਵੀ ਦੌਰਾ ਕੀਤਾ ਜਿੱਥੇ ਕਿ ਬੀਤੀ ਰਾਤ ਅੱਗ ਲੱਗਣ ਕਾਰਨ ਭਾਰੀ ਮਾਤਰਾ ਵਿੱਚ ਮਾਲੀ ਨੁਕਸਾਨ ਹੋ ਗਿਆ ਸੀਇਥੇ ਗੱਲਬਾਤ ਕਰਦਿਆਂ ਦੋਵੇਂ ਆਗੂਆਂ ਨੇ ਕਿਹਾ ਕਿ ਅੱਗ ਲੱਗਣ ਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਿੱਥੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਬਕਾਇਦਾ ਅਲੱਗ ਤੌਰ 'ਤੇ ਫਾਇਰ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਨਾਲ ਅਜਿਹੀਆਂ ਘਟਨਾਵਾਂ ਉਪਰੰਤ ਰਾਹਤ ਕਾਰਜਾਂ ਨੂੰ ਹੋਰ ਚੁਸਤ ਦਰੁਸਤ ਕੀਤਾ ਜਾ ਰਿਹਾ ਹੈ।  

 
Top