Home >> Ludhiana >> Municipal Corporation >> National >> Politics >> Recent >> ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਵਿੱਚ 1.32 ਕਰੋੜ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ


*ਸ਼ਹਿਰ 'ਚ ਖੁੱਲੇਗਾ ਸਮਾਰਟ ਸਕੂਲ, ਪੱਖੋਵਾਲ ਰੇਲਵੇ ਓਵਰਬ੍ਰਿਜ ਦਾ ਕੰਮ ਜਲਦ ਹੋਵੇਗਾ ਸ਼ੁਰੂ 
ਲੁਧਿਆਣਾ,5 ਮਈ (ਅਮਨਦੀਪ ਸਿੰਘ )-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸ਼ਹਿਰ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ 1.32 ਕਰੋੜ ਰੁਪਏ ਦੀ ਲਾਗਤ ਵਾਲੇ ਸੜਕਾਂ ਨਾਲ ਸੰਬੰਧਤ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਉਹ ਦੇਸ਼ ਦੇ ਸਨਅਤੀ ਅਤੇ ਵਪਾਰਕ ਸ਼ਹਿਰ ਲੁਧਿਆਣਾ ਵਿੱਚ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹਨ 
ਸਥਾਨਕ ਲੋਧੀ ਕਲੱਬ ਸੜਕ ਦੇ ਕੰਮ ਦੀ ਸ਼ੁਰੂਆਤ ਕਰਾਉਣ ਲਈ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜਿੱਥੇ 80 ਲੱਖ ਰੁਪਏ ਦੀ ਲਾਗਤ ਨਾਲ ਲੋਧੀ ਕਲੱਬ ਸੜਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮੁਰੰਮਤ ਕੀਤਾ ਜਾਵੇਗਾ, ਉਥੇ ਹੀ ਭਾਈ ਰਣਧੀਰ ਸਿੰਘ ਨਗਰ ਵਿੱਚ ਪੈਂਦੇ ਬਲਾਕ-ਡੀ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ 
ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੱਖੋਵਾਲ ਰੇਲਵੇ ਓਵਰਬ੍ਰਿਜ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈਰੇਲਵੇ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਮਿਲ ਗਈ ਹੈ ਅਤੇ ਇਸ ਸੰਬੰਧੀ ਟੈਂਡਰ ਪ੍ਰਕਿਰਿਆ 1-2 ਦਿਨ ਵਿੱਚ ਸ਼ੁਰੂ ਹੋ ਜਾਵੇਗੀਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਇਆ ਜਾਵੇਗਾਉਨਾਂ ਹੋਰ ਕਿਹਾ ਕਿ ਜਲਦ ਹੀ ਸੁਨੇਤ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸੀਮਾ ਕਪੂਰ, ਕੋਂਸਲਰ ਦਿਲਰਾਜ ਸਿੰਘ ,ਇੰਦਰਜੀਤ ਰਾਏਪੁਰ  ਪੰਜਾਬ ਕਾਂਗਰਸ ਦੇ ਸਕੱਤਰ ਸ੍ਰੀ ਸੁਨੀਲ ਕਪੂਰ, ਬਲਾਕ ਪ੍ਰਧਾਨ ਸ੍ਰ. ਕੁਲਬੀਰ ਸਿੰਘ ਨੀਟਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ 

 
Top