Home >> Ludhiana >> sports >> 35ਵੀਂ ਬਰਸੀ ਤੇ ਵਿਸ਼ੇਸ ਹਾਕੀ ਦੇ ਯੋਧੇ ਓਲੰਪੀਅਨ ਪ੍ਰਿਥੀਪਾਲ ਸਿੰਘ ਨੂੰ ਯਾਦ ਕਰਦਿਆਂਲੁਧਿਆਣਾ - ਉਲੰਪੀਅਨ ਪ੍ਰਿਥੀਪਾਲ ਸਿੰਘ 20ਵੀਂ ਸਦੀ ਦੇ 60ਵੇਂ ਦਹਾਕੇ ਦਾ ਇੱਕ ਅਜਿਹਾ ਚਰਚਿਤ ਖਿਡਾਰੀ ਸੀ, ਜਿਸਨੇ ਭਾਰਤ ਦੀ ਹਾਕੀ ਨੂੰ ਵਿਸ਼ਵ ਪੱਧਰ ਤੇ ਚਮਕਾਇਆ ਅਤੇ ਆਪਣੀ ਪਹਿਚਾਣ ਵੀ ਦੁਨੀਆ ਦੇ ਮਹਾਂਰਥੀ ਖਿਡਾਰੀਆਂ 'ਚ ਬਣਾਈਸ. ਪ੍ਰਿਥੀਪਾਲ ਸਿੰਘ ਨੇ ਤਿੰਨ ਓਲੁੰਪਿਕਸ ਖੇਡੀਆਂ ਜਿਨ੍ਹਾਂ ਵਿਚ 1960 ਰੋਮ, 1964 ਟੋਕੀਓ, 1968 ਮੈਕਸੀਕੋ ਸ਼ਾਮਿਲ ਹਨਉਹ ਤਿੰਨੇ ਓਲੰਪਿਕਾਂ ਵਿਚ ਦੁਨੀਆਂ ਦਾ ਸਰਵੋਤਮ ਸਕੋਰਰ ਰਿਹਾ ਅਤੇ ਤਿੰਨਾ ਵਿੱਚ ਹੀ ਭਾਰਤੀ ਹਾਕੀ ਟੀਮ ਨੂੰ ਜੇਤੂ ਸਟੈਂਡ ਤੇ ਖੜਨ ਦਾ ਮਾਣ ਦਿਵਾਇਆ
ਪ੍ਰਿਥੀਪਾਲ ਸਿੰਘ ਨੇ ਆਪਣੀ ਜਿੰਦਗੀ ਦਾ ਸਫ਼ਰ 28 ਜਨਵਰੀ 1932 ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ਼ੁਰੂ ਕੀਤਾ, ਇਸੇ ਕਰਕੇ ਕਈ ਖੇਡ ਲੇਖਕਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਗਰਾਈਂ ਵਜੋਂ ਪਹਿਚਾਣ ਨੂੰ ਦਰਸਾਇਆਪ੍ਰਿਥੀਪਾਲ ਸਿੰਘ ਨੇ ਪਹਿਲਾਂ ਫੁੱਟਬਾਲ ਖੇਡਣੀ ਸ਼ੁਰੂ ਕੀਤੀ ਪਰ ਜਦੋਂ ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਪ੍ਰਿਥੀਪਾਲ ਸਿੰਘ ਦਾ ਪਰਿਵਾਰ ਇੱਧਰ ਆਇਆ ਤਾਂ ਉਸਦਾ ਇਕ ਬਚਪਨ ਦਾ ਦੋਸਤ ਗੁਲਾਮ ਰਸੂਲ ਖਾਨ ਜੋ ਹਾਕੀ ਦਾ ਖਿਡਾਰੀ ਸੀ ਉਸਨੂੰ ਮਿਲਣ ਦੀ ਚਾਹਤ ਨਾਲ ਉਸਨੇ ਹਾਕੀ ਖੇਡਣੀ ਸ਼ੁਰੂ ਕੀਤੀ ਕਿਉਂਕਿ ਪ੍ਰਿਥੀਪਾਲ ਸਿੰਘ ਨੂੰ ਇਸ ਗੱਲ ਦਾ ਅਹਿਸਾਸ ਸੀ ਕਿ ਉਸਦਾ ਦੋਸਤ ਇਕ ਨਾ ਇਕ ਦਿਨ ਪਾਕਿਸਤਾਨੀ ਹਾਕੀ ਟੀਮ ਦਾ ਮੈਂਬਰ ਬਣੇਗਾ, ਕਿਉਂ ਨਾ ਉਹ ਵੀ ਆਪਣੀ ਮਿਹਨਤ ਸਦਕਾ ਭਾਰਤੀ ਹਾਕੀ ਟੀਮ ਦਾ ਮੈਂਬਰ ਬਣੇਪ੍ਰਿਥੀਪਾਲ ਸਿੰਘ ਦੇ ਹਾਕੀ ਹੁਨਰ ਅਤੇ ਉਸਦੀ ਮਿਹਨਤ ਨੇ ਉਸ ਵੇਲੇ ਰੰਗ ਲਿਆਂਦਾ ਜਦੋਂ 1958 ਟੋਕੀਓ ਏਸ਼ੀਅਨ ਖੇਡਾਂ ਮੌਕੇ ਉਸਦੀ ਨਿਯੁਕਤੀ ਭਾਰਤੀ ਹਾਕੀ ਟੀਮ ਲਈ ਹੋਈਪਨੈਲਟੀ ਕਾਰਨਰ ਮਾਹਿਰ ਖਿਡਾਰੀ ਪ੍ਰਿਥੀਪਾਲ ਸਿੰਘ ਨੇ 1960 ਰੋਮ ਉਲੰਪਿਕ ਵਿਚ 10 ਗੋਲ, 1964 ਉਲੰਪਿਕ ਵਿਚ ਭਾਰਤੀ ਟੀਮ ਵੱਲੋਂ ਕੀਤੇ ਕੁਲ 22 ਗੋਲਾਂ ਵਿਚੋਂ 11 ਗੋਲ (ਦੋ ਹੈਟਰਿਕ ਸਮੇਤ) ਅਤੇ 1968 ਉਲੰਪਿਕ ਵਿਚ 6 ਗੋਲ ਕੀਤੇ1968 ਮੈਕਸੀਕੋ ਉਲੰਪਿਕ ਵਿਚ ਉਸਨੇ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀਉਸਦੀ ਜਿੰਦਗੀ ਦੀ ਸਭ ਤੋਂ ਅਹਿਮ ਗੱਲ ਅਤੇ ਤਮੰਨਾ ਪੂਰੀ ਹੋਈ ਜਦੋਂ 1960 ਰੋਮ ਉਲੰਪਿਕ ਪ੍ਰਿਥੀਪਾਲ ਖੇਡਣ ਗਿਆ ਤਾਂ ਪਾਕਿਸਤਾਨ ਟੀਮ ਵੱਲੋਂ ਉਸਦਾ ਸਾਥੀ ਗੁਲਾਮ ਰਸੂਲ ਖਾਨ ਵੀ ਖੇਡ ਰਿਹਾ ਸੀਕੌਮਾਂਤਰੀ ਹਾਕੀ ਸੰਘ ਨੇ ਪ੍ਰਿਥੀਪਾਲ ਸਿੰਘ ਨੂੰ ਹਾਕੀ ਦੇ ਜਾਦੂਗਰ ਧਿਆਨਚੰਦ ਤੋਂ ਬਾਅਦ ਦੁਨੀਆਂ ਦਾ ਦੂਸਰਾ 20ਵੀਂ ਸਦੀ ਦਾ ਮਹਾਨ ਖਿਡਾਰੀ ਐਲਾਨਿਆਪ੍ਰਿਥੀਪਾਲ ਸਿੰਘ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਉਸਨੂੰ ਅਰਜੁਨਾ ਐਵਾਰਡ ਅਤੇ ਪਦਮਸ੍ਰੀ ਐਵਾਰਡ ਨਾਲ ਨਿਵਾਜਿਆਜਦੋਂ ਪ੍ਰਿਥੀਪਾਲ ਸਿੰਘ ਨੇ ਆਪਣੇ ਖੇਡ ਕੈਰੀਅਰ ਦੀ ਸਮਾਪਤੀ ਤੋਂ ਬਾਅਦ ਵਿਦੇਸ਼ ਸਥਾਪਤ ਹੋਣਾ ਚਾਹੁੰਦੇ ਸਨ ਤਾਂ ਉਸ ਵੇਲੇ ਦੇ ਰਾਸ਼ਟਰਪਤੀ ਸ੍ਰੀ ਰਾਧਾ ਕ੍ਰਿਸ਼ਨਨ ਨੇ ਆਖਿਆ ਕਿ ਜੇਕਰ ਤੁਸੀਂ ਵਿਦੇਸ਼ ਵਿਚ ਜਾ ਕੇ ਵਸ ਗਏ ਤਾਂ ਭਾਰਤ ਨੂੰ ਪ੍ਰਿਥੀਪਾਲ ਵਰਗੇ ਹਾਕੀ ਖਿਡਾਰੀ ਕੌਣ ਪੈਦਾ ਕਰਕੇ ਦੇਵੇਗਾਰਾਸ਼ਟਰਪਤੀ ਦੇ ਬੋਲੇ ਸ਼ਬਦਾਂ ਦਾ ਸਤਿਕਾਰ ਕਰਦਿਆਂ ਪ੍ਰਿਥੀਪਾਲ ਸਿੰਘ ਨੇ ਆਪਣਾ ਬਾਹਰ ਜਾਣ ਦਾ ਸੁਪਨਾ ਤਿਆਗਿਆ ਅਤੇ ਆਪਣੀ ਜ਼ਿੰਦਗੀ ਨੂੰ ਭਾਰਤੀ ਹਾਕੀ ਦੇ ਲੇਖੇ ਲਾਇਆਪ੍ਰਿਥੀਪਾਲ ਸਿੰਘ ਨੇ ਪਹਿਲਾਂ ਪੰਜਾਬ ਪੁਲਿਸ ਦੇ ਵਿਚ ਨੌਕਰੀ ਕੀਤੀਉਸ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਉਹ ਲੰਬਾ ਅਰਸਾ ਡਾਇਰੈਕਟਰ ਸਪੋਰਟਸ ਵੈਲਫੇਅਰ ਅਫ਼ਸਰ ਰਹੇ
ਇਸ ਵਾਰ 1982 ਵਿਚ ਜਦੋਂ ਉਸਦਾ ਸਾਥੀ ਗੁਲਾਮ ਰਸੂਲ ਖਾਨ ਪਾਕਿਸਤਾਨ ਤੋਂ ਨਵੀਂ ਦਿੱਲੀ ਵਿਖੇ ਏਸ਼ੀਅਨ ਖੇਡਾਂ ਦੇਖਣ ਆਇਆ ਪਰ ਪ੍ਰਿਥੀਪਾਲ ਸਿੰਘ ਨੂੰ ਭਾਰਤ ਸਰਕਾਰ ਨੇ ਸੱਦਾ ਪੱਤਰ ਭੇਜਣਾ ਵੀ ਮੁਨਾਸਿਬ ਨਾ ਸਮਝਿਆਅਖੀਰ ਗੁਲਾਮ ਰਸੂਲ ਖਾਨ ਆਪਣੇ ਪੁਰਾਣੇ ਸਾਥੀ ਨੂੰ ਲੁਧਿਆਣਾ ਵਿਖੇ ਉਚੇਚੇ ਤੌਰ ਉੱਤੇ ਪੀ.ਏ.ਯੂ ਵਿੱਚ ਮਿਲਣ ਆਇਆ ਤਾਂ ਉਸਨੇ ਆਖਿਆ ਕਿ ਜਿਹੜਾ ਮੁਲਕ ਪ੍ਰਿਥੀਪਾਲ ਸਿੰਘ ਵਰਗੇ ਮਹਾਨ ਖਿਡਾਰੀਆਂ ਨੂੰ ਅਣਗੌਲਿਆਂ ਕਰੇਗਾ ਉਥੇ ਹਾਕੀ ਦਾ ਭਲਾ ਨਹੀਂ ਹੋ ਸਕਦਾਉਸੇ ਸਮੇਂ ਭਾਰਤ 1982 ਏਸ਼ੀਅਨ ਖੇਡਾਂ ਦੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਹੱਥੋਂ ਬੁਰੀ ਤਰ੍ਹਾਂ 7-1 ਨਾਲ ਹਾਰਿਆ ਸੀ
20 ਮਈ 1983 ਨੂੰ ਸਮਾਜ ਦੇ ਕੁਝ ਗਲਤ ਅਨਸਰਾਂ ਨੂੰ ਭਾਵੇਂ ਦੁਨੀਆਂ ਦੇ ਇਸ ਮਹਾਨ ਖਿਡਾਰੀ ਨੂੰ ਪੀ. ਏ. ਯੂ. ਵਿਖੇ ਸ਼ਹੀਦ ਕਰਕੇ ਸਾਡੇ ਕੋਲੋਂ ਸਦਾ ਲਈ ਖੋਹ ਲਿਆ ਪਰ ਹਾਕੀ ਖੇਡ ਪ੍ਰਤੀ ਉਸਦੇ ਪਾਏ ਪੂਰਨਿਆਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨਪਰ ਭਾਰਤ ਸਰਕਾਰ ਨੇ ਜਿਊਂਦੇ ਜੀਅ ਪ੍ਰਿਥੀਪਾਲ ਸਿੰਘ ਦੀ ਕਦਰ ਨਹੀਂ ਪਾਈ1964 ਟੋਕੀਓ ਉਲੰਪਿਕ ਦੀ ਜਿੱਤ ਵੇਲੇ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਪੂਰੀ ਭਾਰਤੀ ਟੀਮ ਨੂੰ ਚੰਡੀਗੜ੍ਹ ਵਿਖੇ ਇਕ ਇਕ ਪਲਾਟ ਦੇਣ ਦਾ ਵਾਅਦਾ ਕੀਤਾ ਸੀਪ੍ਰਿਥੀਪਾਲ ਨੇ ਆਪਣੀ ਜ਼ਿੰਦਗੀ ਦੇ ਅੰਤ ਤੱਕ ਇਹ ਰੌਲਾ ਵੀ ਪਾਇਆ ਕਿ ਉਸਦੇ ਉਲੰਪਿਕ ਖੇਡਾਂ ਦੇ ਤਿੰਨੇ ਤਮਗੇ ਸਰਕਾਰ ਲੈ ਲਵੇ ਪਰ ਉਸਨੂੰ ਐਲਾਨਿਆ ਪਲਾਟ ਦੇ ਦੇਵੇ, ਪਰ ਸਰਕਾਰਾਂ ਨੂੰ ਖਿਡਾਰੀਆਂ ਦੀ ਕਦਰ ਦੀ ਕੀਮਤ ਕੀ ਪਤਾ ਹੁੰਦੀ ਹੈ
ਪਰ ਉਨ੍ਹਾਂ ਦੀ ਧਰਮਪਤਨੀ ਚਰਨਜੀਤ ਕੌਰ ਅਤੇ ਬੇਟੀ ਜਸਪ੍ਰੀਤ ਕੌਰ ਜੋ ਲੁਧਿਆਣਾ ਵਿਖੇ ਜ਼ਿੰਦਗੀ ਦਾ ਨਿਰਬਾਹ ਕਰ ਰਹੇ ਹਨ35 ਸਾਲ ਬੀਤ ਜਾਣ ਦੇ ਬਾਵਜੂਦ ਜੋ ਉਨ੍ਹਾਂ ਨੇ ਉਸ ਵੇਲੇ ਪੱਗ ਬੰਨ੍ਹੀ ਹੋਈ ਸੀ ਉਸਨੂੰ ਉਸੇ ਤਰ੍ਹਾਂ ਸੰਭਾਲਿਆ ਹੋਇਆ ਹੈ1964  ਟੋਕੀਓ ਉਲੰਪਿਕ ਵਾਲੀ ਹਾਕੀ ਸਟਿੱਕ ਨੂੰ ਵੀ ਡਰਾਇੰਗ ਰੂਮ ਦੇ ਸ਼ੋਅ ਕੇਸ 'ਚ ਸਜਾ ਕੇ ਰੱਖਿਆ ਹੈ, ਇਸ ਤੋਂ ਇਲਾਵਾ ਪ੍ਰਿਥੀਪਾਲ ਸਿੰਘ ਨੂੰ ਮਿਲੇ ਐਵਾਰਡ ਅਰਜਨਾ ਐਵਾਰਡ, ਪਦਮਸ੍ਰੀ ਐਵਾਰਡ ਅਤੇ ਹੋਰ ਯਾਦਗਾਰੀ ਐਵਾਰਡ, ਮਾਣ ਪੱਤਰ ਸਭ ਸੰਭਾਲ ਕੇ ਰੱਖੇ ਹੋਏ ਹਨ, ਇਨ੍ਹਾਂ ਸੰਭਾਲੀਆਂ ਚੀਜ਼ਾਂ ਨੂੰ ਦੇਖਦਿਆਂ ਲੱਗਦਾ ਹੈ ਉਹ ਅੱਜ ਵੀ ਪ੍ਰਿਥੀਪਾਲ ਸਿੰਘ ਦੀ ਉਡੀਕ 'ਚ ਬੈਠੇ ਹਨਮਾਤਾ ਚਰਨਜੀਤ ਕੌਰ ਜੀ ਹਾਕੀ ਅਤੇ ਆਪਣੇ ਪਤੀ ਪ੍ਰਤੀ ਇੱਕ ਵੱਡੀ ਤਪੱਸਿਆ ਹੈ, ਉਨ੍ਹਾਂ ਔਖਾ ਵਖਤ ਕੱਟਿਆ ਪਰ ਕਿਸੇ ਅੱਗੇ ਮਦਦ ਲਈ ਹੱਥ ਨਹੀਂ ਅੱਡੇਪਰ ਪਰਿਵਾਰ ਨੂੰ ਸਰਕਾਰਾਂ ਪ੍ਰਤੀ ਤਾਂ ਡਾਹਢਾ ਗਿਲਾ ਵੀ ਹੈਵੈਸੇ ਇਹ ਸਰਕਾਰਾਂ ਦਾ ਫਰਜ਼ ਸੀ ਕਿ ਦੁਨੀਆ ਦੇ ਸਟਾਰ ਪ੍ਰਿਥੀਪਾਲ ਸਿੰਘ ਦੀਆਂ ਯਾਦਾਂ ਨੂੰ ਕਿਸੇ ਮਿਊਜ਼ਿਮ ਵਿਚ ਸੰਭਾਲ ਕੇ ਰੱਖਦੀ ਤਾਂ ਜੋ ਉਸਦੀਆਂ ਪ੍ਰਾਪਤੀਆਂ ਇੱਕ ਇਤਿਹਾਸ ਬਣਦੀਆਂ, ਪਰ ਇਸ ਮੁਲਕ ਵਿਚ ਇਤਿਹਾਸ ਰਚਣ ਵਾਲਿਆਂ ਦੀ ਕਦੇ ਕੋਈ ਕਦਰ ਨਾ ਹੋਈ ਤੇ ਨਾ ਹੀ ਭਵਿੱਖ 'ਚ ਹੋਣ ਦੇ ਆਸਾਰ ਹਨ
ਪੀ ਏ ਯੂ ਵਿਖੇ ਉਨ੍ਹਾਂ ਦੀ ਯਾਦ ਵਿਚ ਪ੍ਰਿਥੀਪਾਲ ਸਿੰਘ ਐਸਟਰੋਟਰਫ਼ ਹਾਕੀ ਮੈਦਾਨ ਬਣਾਇਆ ਗਿਆ ਹੈਇਸ ਤੋਂ ਇਲਾਵਾ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਖੇਡ ਸਟੇਡਿਅਮ ਜਰਖੜ ਵਿਖੇ ਆਦਮਕੱਦ ਬੁੱਤ ਸਥਾਪਿਤ ਕੀਤਾ ਗਿਆ ਹੈਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਲੁਧਿਆਣਾ ਵੱਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਜੂਨੀਅਰ ਪੱਧਰ ਅਤੇ ਸੀਨੀਅਰ ਪੱਧਰ ਦੀ ਹਾਕੀ ਲੀਗ ਕਰਵਾਈ ਜਾ ਰਹੀ ਹੈ, ਜਿਸ ਵਿੱਚ 14 ਟੀਮਾਂ ਹਿੱਸਾ ਲੈ ਰਹੀਆ ਹਨਇਹ ਸਾਰੇ ਮੈਚ ਸਟੇਡੀਅਮ ਵਿਖੇ ਨਵੇਂ ਲੱਗੇ ਨੀਲੇ ਐਸਟੋਟਰਫ਼ ਮੈਦਾਨ ਤੇ ਫਲੱਡ ਲਾਈਟਾਂ ਦੀ ਰੌਸ਼ਨੀ ਵਿੱਚ ਹੋ ਰਹੇ ਹਨਇਸ ਸਟੇਡੀਅਮ ਅਤੇ ਇਹਨਾਂ ਮੈਚਾਂ ਦਾ ਨਜ਼ਾਰਾ ਤਾਂ ਦੇਖਿਆ ਹੀ ਬਣਦਾ ਹੈ ਅਤੇ ਹਾਕੀ ਦੇ ਬਾਦਸ਼ਾਹ ਸ. ਪ੍ਰਿਥੀਪਾਲ ਸਿੰਘ ਦੀ ਯਾਦ ਨੂੰ ਵਾਕਿਆ ਹੀ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾਪਦੀ ਹੈਇਸ ਫੈਸਟੀਵਲ ਦਾ ਫਾਈਨਲ ਮੁਕਾਬਲਾ 3 ਜੂਨ ਨੂੰ ਜਰਖੜ ਸਟੇਡੀਅਮ ਵਿਖੇ ਖੇਡਿਆ ਜਾਵੇਗਾਜਦਕਿ 20 ਮਈ ਨੂੰ ਖਿਡਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਉਹਨਾਂ ਦੀ ਬਰਸੀ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀਇਸ ਦੌਰਾਨ ਖਿਡਾਰੀਆ ਅਤੇ ਖੇਡ ਪ੍ਰਬੰਧਕਾਂ ਵਲੋਂ ਉਨ੍ਹਾਂ ਦੇ ਆਦਮਕੱਦ ਬੁੱਤ ਉੱਪਰ ਹਾਰ ਪਾ ਕੇ ਅਤੇ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂ ਦੇ ਫ਼ੁੱਲ ਭੇਂਟ ਕਰਕੇ ਜਰਖੜ ਅਕੈਡਮੀ ਦੇ ਖਿਡਾਰੀਆ ਵਲੋਂ ਉਨ੍ਹਾਂ ਵਰਗਾ ਖਿਡਾਰੀ ਬਣਨ ਦਾ ਪ੍ਰਣ ਕੀਤਾ ਜਾਵੇਗਾਇਸ ਮੌਕੇ ਖੇਡ ਜਗਤ ਦੀਆਂ ਉੱਘੀਆ ਸ਼ਖਸੀਅਤਾਂ ਤੋਂ ਇਲਾਵਾ ਹੋਰ ਰਾਜਨੀਤਿਕ ਅਤੇ ਸਮਾਜਿਕ ਆਗੂ ਹਾਜ਼ਰ ਹੋਣਗੇ
ਖੇਡ ਲੇਖਕ
ਜਗਰੂਪ ਸਿੰਘ ਜਰਖੜ 
9814300722

 
Top