Home >> Hardik kumar >> Ludhiana >> Main >> sports >> 69ਵੀਂ ਰਾਸ਼ਟਰੀ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਸ਼ੁਰੂ -ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਉਦਘਾਟਨ -ਕਿਹਾ! ''ਪੰਜਾਬ ਸਰਕਾਰ ਖੇਡਾਂ ਅਤੇ ਖ਼ਿਡਾਰੀਆਂ ਦੇ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਕਰ ਰਹੀ''


-ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ
ਲੁਧਿਆਣਾ, 7 ਮਈ (ਹਾਰਦਿਕ ਕੁਮਾਰ)-69ਵੀਂ ਰਾਸ਼ਟਰੀ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈ, ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਰਾਜਾਂ ਤੋਂ ਲੜਕਿਆਂ ਦੇ ਵਰਗ ਵਿੱਚ 28 ਟੀਮਾਂ ਅਤੇ ਲੜਕੀਆਂ ਦੇ ਵਰਗ ਵਿੱਚ 24 ਟੀਮਾਂ ਭਾਗ ਲੈ ਰਹੀਆਂ ਹਨਇਹ ਚੈਂਪੀਅਨਸ਼ਿਪ 14 ਮਈ ਤੱਕ ਚੱਲੇਗੀਸ੍ਰ. ਬਾਜਵਾ ਨੇ ਇਸ ਚੈਂਪੀਅਨਸ਼ਿਪ ਲਈ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਭੇਜਣ ਦਾ ਐਲਾਨ ਕੀਤਾ 
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਖ਼ਿਡਾਰੀਆਂ, ਸਰੋਤਿਆਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਸ੍ਰ. ਬਾਜਵਾ ਨੇ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਸਭ ਤੋਂ ਉੱਪਰ ਲਿਆ ਜਾਂਦਾ ਸੀ ਪਰ ਪਿਛਲੇ 10 ਸਾਲਾਂ ਦੌਰਾਨ ਖੇਡਾਂ ਅਤੇ ਖ਼ਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ, ਨਤੀਜਤਨ ਪੰਜਾਬ ਖੇਡ ਗਰਾਫ਼ 'ਤੇ ਲਗਾਤਾਰ ਹੇਠਾਂ ਨੂੰ ਚਲਾ ਗਿਆਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਕਰ ਰਹੀ ਹੈਜਲਦ ਹੀ ਖੇਡ ਨੀਤੀ ਬਣਾ ਕੇ ਲਾਗੂ ਕੀਤੀ ਜਾਵੇਗੀਆਧੁਨਿਕ ਖੇਡਾਂ ਅਪਨਾਉਣ ਦੇ ਨਾਲ-ਨਾਲ ਸੂਬੇ ਦੀਆਂ ਰਿਵਾਇਤੀ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾਉਨਾਂ ਪ੍ਰਬੰਧਕਾਂ ਨੂੰ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਵਧਾਈ ਦਿੰਦਿਆਂ ਖ਼ਿਡਾਰੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਖੇਡ ਭਾਵਨਾ ਨਾਲ ਹਿੱਸਾ ਲੈ ਕੇ ਸਿਖਾਂਦਰੂ ਖ਼ਿਡਾਰੀਆਂ ਲਈ ਪ੍ਰੇਰਨਾ ਸਰੋਤ ਬਣਨ 
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਜਵਾ ਨੇ ਰਾਵੀ ਦਰਿਆ ਦੇ ਪਾਣੀ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਬਾਰੇ ਕਿਹਾ ਕਿ ਪੰਜਾਬ ਸਰਕਾਰ ਇਸ ਪੱਤਰ ਵਿੱਚ ਉਠਾਏ ਮੁੱਦੇ 'ਤੇ ਵਿਚਾਰ ਕਰੇਗੀਫਿਲਹਾਲ ਪੰਜਾਬ ਕੋਲ ਕਿਸੇ ਹੋਰ ਸੂਬੇ ਜਾਂ ਦੇਸ਼ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈਸ਼ਾਹਕੋਟ ਚੋਣਾਂ ਮੌਕੇ ਕਾਂਗਰਸੀ ਉਮੀਦਵਾਰ ਬਾਰੇ ਪੈਦਾ ਹੋਏ ਵਿਵਾਦ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਉਨਾਂ ਕਿਹਾ ਕਿ 30 ਮਈ ਨੂੰ ਨਤੀਜੇ ਵਾਲੇ ਦਿਨ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਫ਼ ਹੋ ਜਾਵੇਗਾਕਾਂਗਰਸ ਪਾਰਟੀ ਦਾ ਉਮੀਦਵਾਰ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀ. ਜੀ. ਪੀ. ਸ੍ਰ. ਰਾਜਦੀਪ ਸਿੰਘ ਗਿੱਲ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਆਈ. ਜੀ. ਸ੍ਰ. ਯੁਰਿੰਦਰ ਸਿੰਘ ਹੇਅਰ, ਏ. ਆਈ. ਜੀ. ਸ੍ਰ. ਗੁਰਪ੍ਰੀਤ ਸਿੰਘ ਤੂਰ, ਏ. ਆਈ. ਜੀ. ਸ੍ਰ. ਮੁਖਵਿੰਦਰ ਸਿੰਘ ਭੁੱਲਰ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸ੍ਰ. ਤੇਜਾ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸ਼ੀਲਾ ਦੁਗਰੀ ,ਸ੍ਰ. ਜੇ. ਪੀ. ਸਿੰਘ, ਸ੍ਰ. ਈਸ਼ਵਰਜੋਤ ਸਿੰਘ ਚੀਮਾ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ, ਪ੍ਰਸਿੱਧ ਰੰਗਕਰਮੀ ਸ੍ਰ. ਰਵਿੰਦਰ ਸਿੰਘ ਰੰਗੂਵਾਲ ਅਤੇ ਹੋਰ ਹਾਜ਼ਰ ਸਨ 

 
Top