Home >> Hardik kumar >> Ludhiana >> Main >> National >> punjab >> Recent >> ਵਪਾਰਕ ਘਰਾਣੇ ਅਤੇ ਬੋਰਡ ਖਿਡਾਰੀਆਂ ਨੂੰ ਅਪਨਾਉਣ ਲਈ ਅੱਗੇ ਆਉਣ-ਖੇਡ ਮੰਤਰੀ *ਪੰਜਾਬ ਦਾ ਅਗਲਾ ਨਿਸ਼ਾਨਾ ਰਾਸ਼ਟਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨਾ *ਸਿੱਖ ਭਾਈਚਾਰੇ ਦੀ ਮਜ਼ਬੂਤੀ 'ਚ ਜੱਸਾ ਸਿੰਘ ਰਾਮਗੜੀਆ ਦਾ ਮਹਾਨ ਯੋਗਦਾਨ-ਰਾਣਾ ਗੁਰਮੀਤ ਸਿੰਘ ਸੋਢੀ



*ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ
ਲੁਧਿਆਣਾ,5 ਮਈ (ਹਾਰਦਿਕ ਕੁਮਾਰ)-ਪੰਜਾਬ ਸਰਕਾਰ ਵਿੱਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਪਾਰਕ ਘਰਾਣਿਆਂ ਅਤੇ ਵੱਖ-ਵੱਖ ਬੋਰਡਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਖ਼ਿਡਾਰੀਆਂ ਅਤੇ ਟੀਮਾਂ ਨੂੰ ਅਪਨਾਉਣ ਲਈ ਅੱਗੇ ਆਉਣ ਤਾਂ ਜੋ ਖ਼ਿਡਾਰੀਆਂ ਦੀਆਂ ਹਰ ਤਰਾਂ ਦੀਆਂ ਲੋੜਾਂ ਨੂੰ ਪੰਜਾਬ ਸਰਕਾਰ ਵਪਾਰਕ ਘਰਾਣਿਆਂ ਦੇ ਸਹਿਯੋਗ ਨਾਲ ਹੋਰ ਬੇਹਤਰ ਤਰੀਕੇ ਨਾਲ ਪੂਰਾ ਕਰ ਸਕੇ 
ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ 295ਵੇਂ ਜਨਮ ਦਿਹਾੜੇ ਸੰਬੰਧੀ ਰੱਖੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਅਤੇ ਖ਼ਿਡਾਰੀਆਂ ਦੀ ਤਰੱਕੀ ਲਈ ਬਕਾਇਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਖੇਡਾਂ ਵਿੱਚ ਬਾਦਸ਼ਾਹਤ ਕਾਇਮ ਕੀਤੀ ਜਾ ਸਕੇਉਨਾਂ ਕਿਹਾ ਕਿ ਇਸ ਦਿਸ਼ਾ ਵਿੱਚ ਵਪਾਰਕ ਘਰਾਣੇ ਅਤੇ ਬੋਰਡ ਵੱਡਾ ਸਹਿਯੋਗ ਦੇ ਸਕਦੇ ਹਨ, ਜਿਸ ਲਈ ਉਨਾਂ ਨੂੰ ਅੱਗੇ ਆਉਣਾ ਚਾਹੀਦਾ ਹੈਉਨਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਸ ਪ੍ਰਸਤਾਵ ਨੂੰ ਹਕੀਕਤ ਵਿੱਚ ਬਦਲਣ ਲਈ ਯਤਨ ਕਰ ਰਹੀ ਹੈਇਸ ਸੰਬੰਧੀ ਬੋਰਡਾਂ ਦੇ ਮੁੱਖੀਆਂ ਅਤੇ ਵਪਾਰਕ ਘਰਾਣਿਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ 
ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਉਨਾਂ ਕਿਹਾ ਕਿ ਪੰਜਾਬ ਖੇਡ ਵਿਭਾਗ ਅਤੇ ਖ਼ਿਡਾਰੀਆਂ ਦਾ ਪਹਿਲਾ ਨਿਸ਼ਾਨਾ ਹੁਣ ਰਾਸ਼ਟਰੀ ਖੇਡਾਂ ਹਨ, ਜਿਨਾਂ ਵਿੱਚ ਪੰਜਾਬ ਦੇ ਪ੍ਰਦਰਸ਼ਨ ਵਿੱਚ ਸੁਧਾਰ ਕਰਨਾ ਹੈ, ਇਸ ਤੋਂ ਬਾਅਦ ਅੰਤਰਰਾਸ਼ਟਰੀ ਅਤੇ ਉਲੰਪਿਕ ਪੱਧਰ 'ਤੇ ਪੰਜਾਬੀ ਖ਼ਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਢੁੱਕਵੀਂ ਤਿਆਰੀ ਕਰਵਾਈ ਜਾਵੇਗੀਉਨਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀਆਂ ਖੇਡਾਂ ਅਤੇ ਖੁਰਾਕ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਫੰਡ ਕਾਇਮ ਕੀਤਾ ਜਾਵੇਗਾਖ਼ਿਡਾਰੀ ਨੂੰ ਉਸਦੀ ਯੋਗਤਾ ਅਤੇ ਪ੍ਰਦਰਸ਼ਨ ਮੁਤਾਬਿਕ ਨੌਕਰੀ ਮੁਹੱਈਆ ਕਰਵਾਈ ਜਾਵੇਗੀਇਸ ਮੌਕੇ ਉਨਾਂ ਐਲਾਨ ਕੀਤਾ ਕਿ ਜਲਦ ਹੀ ਲੁਧਿਆਣਾ ਦੇ ਸਟੇਡੀਅਮ ਵਿਖੇ ਐਸਟਰੋਟਰਫ਼ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਇੰਡੋਰ ਸਟੇਡੀਅਮ ਨੂੰ ਮੁਕੰਮਲ ਕਰਨ ਲਈ ਰਹਿੰਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾਵੇਗਾ 
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਅਤੇ ਹੋਰ ਸਿੱਖ ਸਰਦਾਰਾਂ ਦੀਆਂ ਬਹਾਦਰੀਆਂ ਦੀਆਂ ਮਿਸਾਲਾਂ ਸੁਨਹਿਰੀ ਅੱਖਰਾਂ ਵਿੱਚ ਦਰਜ ਹਨਸਿੱਖ ਪੰਥ ਦੀ ਸਥਾਪਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੀਤੀ ਪਰ ਸਿੱਖ ਪੰਥ ਨੂੰ ਮਜ਼ਬੂਤੀ ਵੱਖ-ਵੱਖ ਮਿਸਲਾਂ ਅਤੇ ਹੋਰ ਸਿੱਖ ਆਗੂਆਂ ਨੇ ਦਿੱਤੀਉਨਾਂ ਕਿਹਾ ਕਿ ਜੱਸਾ ਸਿੰਘ ਰਾਮਗੜੀਆ ਵੱਲੋਂ ਸਿੱਖ ਭਾਈਚਾਰੇ ਦੀ ਮਜ਼ਬੂਤੀ 'ਚ ਮਹਾਨ ਯੋਗਦਾਨ ਪਾਇਆ ਗਿਆਉਨਾਂ ਦਾ ਜੀਵਨ ਸਾਡੇ ਲਈ ਇੱਕ ਚਾਨਣ ਮੁਨਾਰਾ ਹੈਸਾਨੂੰ ਸਭ ਨੂੰ ਉਨਾਂ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈਇਸ ਮੌਕੇ ਉਨਾਂ ਰਾਮਗੜੀਆ ਭਾਈਚਾਰੇ ਦੀ ਮੰਗ 'ਤੇ ਭਾਈਚਾਰੇ ਦੀ ਭਲਾਈ ਲਈ 15 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ 
ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਮੈਂਬਰ ਲੋਕ ਸਭਾ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਦੀਆਂ ਬਹਾਦਰੀ ਦੀਆਂ ਮਿਸਾਲਾਂ ਵਿਸ਼ਵ ਵਿੱਚ ਹੋਰ ਕਿਤੇ ਨਹੀਂ ਮਿਲਦੀਆਂਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਇਤਿਹਾਸ ਅਤੇ ਪੰਜਾਬੀਆਂ ਦੀਆਂ ਬਹਾਦਰੀ ਦੀਆਂ ਮਿਸਾਲਾਂ ਨੂੰ ਸੰਭਾਲਣ ਲਈ ਵਚਨਬੱਧ ਹੈਸ੍ਰ. ਬਿੱਟੂ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੀ ਐਸਟਰੋਟਰਫ਼ ਨੂੰ ਨਵਿਆਉਣ ਸਮੇਤ ਹੋਰ ਮੰਗਾਂ ਵੀ ਰਾਣਾ ਸੋਢੀ ਮੂਹਰੇ ਰੱਖੀਆਂਸਮਾਗਮ ਨੂੰ ਉਪਰੋਕਤ ਤੋਂ ਇਲਾਵਾ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾਇਸ ਮੌਕੇ ਰਾਮਗੜੀਆ ਭਾਈਚਾਰੇ ਦੀਆਂ ਉੱਘੀਆਂ ਸਖ਼ਸ਼ੀਅਤਾਂ ਦਰਸ਼ਨ ਸਿੰਘ ਲੋਟੇ, ਰਣਧੀਰ ਸਿੰਘ ਦਹੇਲੇ, ਰਣਜੀਤ ਸਿੰਘ ਮਠਾੜੂ ਅਤੇ ਸੁਰਿੰਦਰ ਸਿੰਘ ਨਾਮਧਾਰੀ (ਮੈਪਕੋ) ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ 
ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਬਨਿਟ ਮੰਤਰੀ ਬਣਨ ਉਪਰੰਤ ਜ਼ਿਲਾ ਲੁਧਿਆਣਾ ਵਿਖੇ ਪਹਿਲੀ ਵਾਰ ਪਹੁੰਚਣ 'ਤੇ 'ਗਾਰਡ ਆਫ਼ ਆਨਰ' ਪੇਸ਼ ਕੀਤਾ ਗਿਆਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਸੁਖਚੈਨ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ
ਸਮਾਗਮ ਦੌਰਾਨ ਵਿਧਾਇਕ ਸ੍ਰੀ ਸੰਜੇ ਤਲਵਾੜ, ਸਾਬਕਾ ਮੰਤਰੀ ਸ੍ਰ. ਮਲਕੀਅਤ ਸਿੰਘ ਦਾਖਾ, ਮੇਅਰ ਬਲਕਾਰ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਸ੍ਰ. ਅਮਰਜੀਤ ਸਿੰਘ ਟਿੱਕਾ, ਜ਼ਿਲਾ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ, ਸ੍ਰ. ਮੇਜਰ ਸਿੰਘ ਭੈਣੀ, ਸ੍ਰੀ ਪਵਨ ਦੀਵਾਨ, ਕ੍ਰਿਸ਼ਨ ਕੁਮਾਰ ਬਾਵਾ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ੍ਰ. ਬਲਵੰਤ ਸਿੰਘ ਸ਼ੇਰਗਿੱਲ, ਸ੍ਰ. ਕੁਲਵੰਤ ਸਿੰਘ ਸਿੱਧੂ, ਸ੍ਰ. ਆਨੰਦ ਸਰੂਪ ਸਿੰਘ ਮੋਹੀ, ਸ੍ਰੀ ਨਰੇਸ਼ ਧੀਂਗਾਨ, ਸ੍ਰ. ਹਰਜਿੰਦਰ ਸਿੰਘ ਢੀਂਡਸਾ ਸਹਾਇਕ ਮੈਂਬਰ ਲੋਕ ਸਭਾ, ਸ੍ਰ. ਸੁਖਵਿੰਦਰ ਸਿੰਘ ਰਾਜਾ ਬਿੰਦਰਾ, ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ, ਸ੍ਰ. ਤੇਜਿੰਦਰ ਸਿੰਘ ਲਾਡੀ ਸਰਪੰਚ ਜੱਸੜ, ਸ੍ਰ. ਤਰਲੋਚਨ ਸਿੰਘ ਲਲਤੋਂ, ਮਹਿਲਾ ਆਗੂ ਸ੍ਰੀਮਤੀ ਸ਼ਸ਼ੀ ਸੂਦ, ਸ੍ਰ. ਰੇਸ਼ਮ ਸਿੰਘ ਸੱਗੂ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ 

 
Top