Home >> Business >> Hardik kumar >> Ludhiana >> Politics >> punjab >> ਬੰਦ ਪਈਆਂ ਸਨਅਤਾਂ ਨੂੰ ਮੁੜ ਸੁਰਜੀਤ ਕਰਨ ਲਈ 'ਵੰਨ ਟਾਈਮ ਸੈਟਲਮੈਂਟ ਯੋਜਨਾ' ਜਲਦ-ਉਦਯੋਗ ਅਤੇ ਵਣਜ ਮੰਤਰੀ -ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸਨਅਤਕਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਲੁਧਿਆਣਾ ਪੁੱਜੇ -ਇੰਸਪੈਕਟਰੀ ਅਤੇ ਹਰ ਤਰਾਂ ਦਾ ਮਾਫੀਆ ਰਾਜ ਖ਼ਤਮ ਕਰਨ ਦਾ ਭਰੋਸਾ -ਲੋਕ ਅਤੇ ਨਿਵੇਸ਼ ਪੱਖੀ ਨੀਤੀਆਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਵੇਗਾ-ਆਸ਼ੂ ਅਤੇ ਬਿੱਟੂ -ਧਨਾਨਸੂ (ਲੁਧਿਆਣਾ) ਵਿਖੇ 'ਸਾਈਕਲ ਵੈਲੀ ਪ੍ਰੋਜੈਕਟ' ਤਿੰਨ ਮਹੀਨੇ ਵਿੱਚ ਹੋਵੇਗਾ ਮੁਕੰਮਲ -ਸਨਅਤਕਾਰਾਂ ਨੂੰ 'ਕਲੱਸਟਰ ਯੋਜਨਾ' ਅਤੇ 'ਘਰ-ਘਰ ਰੋਜ਼ਗਾਰ' ਵੈੱਬ ਪੋਰਟਲ ਦਾ ਲਾਭ ਲੈਣ ਦੀ ਅਪੀਲ



-ਲੁਧਿਆਣਾ ਫੋਕਲ ਪੁਆਇੰਟ ਦੀ ਮੁਰੰਮਤ ਅਤੇ ਰੱਖ ਰਖਾਵ ਲਈ 10 ਕਰੋੜ ਰੁਪਏ ਦੇਣ ਦਾ ਐਲਾਨ
ਲੁਧਿਆਣਾ, 10 ਮਈ (ਹਾਰਦਿਕ ਕੁਮਾਰ)-ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਕਾਰਨਾਂ ਕਰਕੇ ਬੰਦ ਪਈਆਂ ਸਨਅਤਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਇਨਾਂ ਸਨਅਤਾਂ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਜਲਦ ਹੀ 'ਵੰਨ ਟਾਈਮ ਸੈਟਲਮੈਂਟ ਪਾਲਸੀ' (ਇੱਕਮੁਸ਼ਤ ਯੋਜਨਾ) ਲਿਆ ਰਹੀ ਹੈਇਸ ਤੋਂ ਇਲਾਵਾ ਜੋ ਸਨਅਤਾਂ ਪੰਜਾਬ ਵਿੱਚ ਕੰਮ ਕਰ ਰਹੀਆਂ ਹਨ, ਉਨਾਂ ਨੂੰ ਬਚਾਉਣ ਅਤੇ ਹੋਰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਜਾਵੇਗਾ, ਤਾਂ ਜੋ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਮੁੜ ਤੋਂ ਅੱਵਲ ਦਰਜੇ ਦਾ ਸੂਬਾ ਬਣਾਇਆ ਜਾ ਸਕੇ 
ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਸਨਅਤਕਾਰਾਂ ਨੂੰ ਮਿਲਣ ਪੁੱਜੇ ਸ੍ਰੀ ਅਰੋੜਾ ਨੇ ਸਨਅਤਕਾਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਦੇ ਚੱਲਦਿਆਂ 10 ਸਾਲਾਂ ਦੌਰਾਨ ਸੂਬੇ ਵਿੱਚ ਹਜ਼ਾਰਾਂ ਸਨਅਤਾਂ ਬੰਦ ਹੋ ਗਈਆਂਨਤੀਜਾ ਇਹ ਹੋਇਆ ਕਿ ਪੰਜਾਬ, ਜੋ ਸਨਅਤੀ ਖੇਤਰ ਵਿੱਚ ਕਦੇ ਪਹਿਲੇ ਨੰਬਰ 'ਤੇ ਹੁੰਦਾ ਸੀ, ਪੱਛੜ ਕੇ ਆਖ਼ਰੀ ਦਰਜਿਆਂ 'ਤੇ ਪਹੁੰਚ ਗਿਆ 
ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਇਨਾਂ ਸਨਅਤੀ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜ ਯਤਨਸ਼ੀਲ ਹੈਇਸ ਲਈ ਜਲਦ ਹੀ 'ਵੰਨ ਟਾਈਮ ਸੈਟਲਮੈਂਟ' ਪਾਲਸੀ ਲਿਆਂਦੀ ਜਾ ਰਹੀ ਹੈ, ਜਿਸ ਨਾਲ ਬੰਦ ਪਈਆਂ ਸਨਅਤਾਂ ਵਿੱਚ ਨਵੀਂ ਰੂਹ ਫੂਕੀ ਜਾਵੇਗੀ ਤਾਂ ਜੋ ਸੂਬੇ ਦੇ ਸਨਅਤੀ ਵਿਕਾਸ ਵਿੱਚ ਇਹ ਸਨਅਤਾਂ ਵੀ ਆਪਣਾ ਯੋਗਦਾਨ ਪਾ ਸਕਣਉਨਾਂ ਸਨਅਤਾਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸਨਅਤਾਂ ਪੱਖੀ ਮਾਹੌਲ ਸਿਰਜਣ ਦੀ ਕਵਾਇਦ ਜ਼ੋਰਾਂ 'ਤੇ ਚੱਲ ਰਹੀ ਹੈ, ਜਿੱਥੇ ਸਨਅਤਕਾਰਾਂ ਨੂੰ ਸਰਕਾਰ ਮੂਹਰੇ ਆਪਣੀ ਗੱਲ ਖੁੱਲੇ ਮਾਹੌਲ ਵਿੱਚ ਰੱਖਣ ਦੀ ਇਜ਼ਾਜਤ ਹੋਵੇਗੀ 
ਸ੍ਰੀ ਅਰੋੜਾ ਨੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਪੰਜਾਬ ਦੀ ਕਿਸੇ ਵੀ ਸਨਅਤੀ ਇਕਾਈ ਨੂੰ ਸੂਬੇ ਤੋਂ ਬਾਹਰ ਪਲਾਇਨ ਕਰਨ ਲਈ ਮਜ਼ਬੂਰ ਨਹੀਂ ਹੋਣਾ ਪਵੇਗਾਪੰਜਾਬ ਸਰਕਾਰ ਵੱਲੋਂ ਜਿੱਥੇ ਸਥਾਨਕ ਸਨਅਤਾਂ ਨੂੰ ਬਚਾਇਆ ਅਤੇ ਪ੍ਰਫੁੱਲਿਤ ਕੀਤਾ ਜਾਵੇਗਾ, ਉਥੇ ਹੀ ਬਾਹਰੀ ਸਨਅਤਾਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸਨਅਤੀ ਨੀਤੀ ਦਾ ਹੀ ਇਹ ਪ੍ਰਭਾਵ ਹੈ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਕੰਪਨੀਆਂ ਨੇ ਸੂਬੇ ਵਿੱਚ 60 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਹਾਮੀ ਭਰੀ ਹੈਉਨਾਂ ਇੰਸਪੈਕਟਰੀ ਰਾਜ ਖ਼ਤਮ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿਵੇਂ ਸੂਬੇ ਵਿੱਚ ਟਰੱਕ ਯੂਨੀਅਨਾਂ ਖ਼ਤਮ ਕੀਤੀਆਂ ਗਈਆਂ ਹਨ, ਉਸੇ ਤਰਾਂ ਹਰ ਤਰਾਂ ਦਾ ਮਾਫੀਆ ਰਾਜ ਖ਼ਤਮ ਕੀਤਾ ਜਾ ਰਿਹਾ ਹੈ 
ਉਨਾਂ ਕਿਹਾ ਕਿ ਸਨਅਤਾਂ ਦੀਆਂ ਲੋੜਾਂ ਪੂਰੀਆਂ ਕਰਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਅਤੇ ਸੂਬੇ ਦਾ ਵਿਕਾਸ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਨਅਤਕਾਰਾਂ ਦਾ ਫਰਜ਼ ਬਣਦਾ ਹੈਉਨਾਂ ਕਿਹਾ ਕਿ ਲੁਧਿਆਣਾ ਖੇਤਰ ਦੇ ਸਨਅਤਕਾਰਾਂ ਦੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾਲੁਧਿਆਣਾ ਤੋਂ ਕੁੱਲੂ ਲਈ ਸਿੱਧੀ ਉਡਾਨ ਜਲਦ ਦੀ ਸ਼ੁਰੂ ਹੋਵੇਗੀ ਅਤੇ ਇਸ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਹਿਰਾਂ ਨੂੰ ਵੀ ਸਿੱਧੀਆਂ ਫਲਾਈਟਾਂ ਸ਼ੁਰੂ ਕਰਵਾਈਆਂ ਜਾਣਗੀਆਂਉਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕਮੀ ਨਹੀਂ ਹੈ ਅਤੇ ਸਨਅਤਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲਦੀ ਰਹੇਗੀਉਨਾਂ ਭਰੋਸਾ ਦਿੱਤਾ ਕਿ ਜਲਦ ਹੀ ਛੋਟੀਆਂ ਸਨਅਤਾਂ ਨੂੰ ਵੀ ਇਸ ਸਹੂਲਤ ਦਾ ਫਾਇਦਾ ਦਿਵਾਉਣ ਲਈ ਯਤਨ ਕੀਤੇ ਜਾਣਗੇਉਨਾਂ ਛੋਟੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੀਟਰ ਦੇ ਲੋਡ ਆਪਣੀ ਲੋੜ ਮੁਤਾਬਿਕ ਘਟਵਾ ਲੈਣ ਤਾਂ ਜੋ ਉਹ ਫਿਕਸਡ ਚਾਰਜਿਜ਼ ਦੀ ਮਾਰ ਤੋਂ ਬਚ ਸਕਣਇਸ ਮੌਕੇ ਉਨਾਂ ਲੁਧਿਆਣਾ ਦੇ ਫੋਕਲ ਪੁਆਇੰਟ ਦੀ ਮੁਰੰਮਤ ਅਤੇ ਰੱਖ ਰਖਾਵ ਲਈ ਪਹਿਲੀ ਕਿਸ਼ਤ ਵਜੋਂ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ 
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਮੈਂਬਰ ਲੋਕ ਸਭਾ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਰੋੜਾ ਨੂੰ ਲੁਧਿਆਣਾ ਨਾਲ ਸੰਬੰਧਤ ਸਨਅਤਾਂ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕ ਅਤੇ ਸਨਅਤਾਂ ਪੱਖੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਉਥੇ ਹੀ ਇਨਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈਉਨਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਸਨਅਤੀ ਤੌਰ 'ਤੇ ਤਬਾਹ ਕਰਕੇ ਰੱਖ ਦਿੱਤਾਉਨਾਂ ਕਿਹਾ ਕਿ ਪੰਜਾਬ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਵਾਅਦੇ ਕਰਕੇ ਪੂਰੇ ਕਰਨ ਵਿੱਚ ਵਿਸ਼ਵਾਸ਼ ਰੱਖਦੀ ਹੈ 
ਸਮਾਗਮ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਜਤ ਅਗਰਵਾਲ ਅਤੇ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ. ਪੀ. ਐੱਸ. ਖਰਬੰਦਾ ਨੇ ਨਵੀਂ ਸਨਅਤੀ ਨੀਤੀ ਬਾਰੇ ਸਨਅਤਕਾਰਾਂ ਨੂੰ ਜਾਣਕਾਰੀ ਦਿੱਤੀਇਸ ਤੋਂ ਇਲਾਵਾ ਹੋਰ ਕਈ ਵਿਭਾਗਾਂ ਵੱਲੋਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂਸ੍ਰੀ ਅਗਰਵਾਲ ਨੇ ਦੱਸਿਆ ਕਿ ਪਿੰਡ ਧਨਾਨਸੂ ਵਿਖੇ ਬਣ ਰਹੀ ਸਾਈਕਲ ਵੈਲੀ ਦਾ ਕੰਮ ਤਕਰੀਬਨ ਮੁਕੰਮਲ ਹੋਣ ਵਾਲਾ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਗਲੇ ਤਿੰਨ ਮਹੀਨੇ ਵਿੱਚ ਇਸ ਨੂੰ ਮੁਕੰਮਲ ਕਰ ਦਿੱਤਾ ਜਾਵੇਉਨਾਂ ਕਿਹਾ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਵੱਲੋਂ ਸਨਅਤਕਾਰਾਂ ਦੀ ਸੌਖ਼ ਲਈ ਸੂਬੇ ਵਿੱਚ ਲੁਧਿਆਣਾ, ਜਲੰਧਰ, ਪਟਿਆਲਾ ਅਤੇ ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਜ਼ੋਨਲ ਦਫ਼ਤਰ ਖੋਲੇ ਜਾਣਗੇਸ੍ਰੀ ਵਰਮਾ ਨੇ ਸਨਅਤਕਾਰਾਂ ਨੂੰ ਆਪਣੇ ਕਲੱਸਟਰ ਬਣਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਘਰ-ਘਰ ਰੋਜ਼ਗਾਰ ਵੈੱਬ ਪੋਰਟਲ ਦਾ ਲਾਭ ਦੀ ਅਪੀਲ ਕੀਤੀ ਗਈ 
ਇਸ ਮੌਕੇ ਸ਼ਹਿਰ ਦੇ ਪ੍ਰਮੁੱਖ ਸਨਅਤੀ ਆਗੂਆਂ ਨੇ ਸ੍ਰੀ ਅਰੋੜਾ ਸਾਹਮਣੇ ਲੁਧਿਆਣਾ ਦੀਆਂ ਸਨਅਤਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਵੇਰਵੇ ਪੇਸ਼ ਕੀਤੇਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ, ਸ੍ਰ. ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਸ੍ਰ. ਗੁਰਪ੍ਰੀਤ ਸਿੰਘ ਗੋਗੀ ਜ਼ਿਲਾ ਪ੍ਰਧਾਨ ਕਾਂਗਰਸ, ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰੀ ਰਮਨ ਸੁਬਰਾਮਨੀਅਮ, ਸ੍ਰੀ ਰਾਜੀਵ ਰਾਜਾ, ਸ੍ਰੀ ਰਮੇਸ਼ ਜੋਸ਼ੀ, ਸ੍ਰ. ਕੁਲਵੰਤ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬਣ ਕੇ ਪਹਿਲੀ ਵਾਰ ਲੁਧਿਆਣਾ ਪੁੱਜਣ 'ਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਸਥਾਨਕ ਸਰਕਟ ਹਾਊਸ ਵਿਖੇ 'ਗਾਰਡ ਆਫ਼ ਆਨਰ' ਦਿੱਤਾ ਗਿਆ

 
Top