Home >> Ludhiana >> Main >> Politics >> Recent >> ਲੁਧਿਆਣਾ ਸਿਲੰਡਰ ਧਮਾਕਾ ਘਟਨਾ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ -ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੰਡੇ ਚੈੱਕ -ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਹਰੇਕ ਪੀੜਤ ਨਾਲ ਖੜੀ-ਆਸ਼ੂ ਅਤੇ ਬਿੱਟੂ

ਲੁਧਿਆਣਾ, 10 ਮਈ (ਅਮਨਦੀਪ ਸਿੰਘ )-ਬੀਤੇ ਦਿਨੀਂ ਸਥਾਨਕ ਸਮਰਾਟ ਕਲੋਨੀ (ਗਿਆਸਪੁਰਾ) ਵਿਖੇ ਵਾਪਰੀ ਗੈਸ ਸਿਲੰਡਰ ਧਮਾਕਾ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏਇਹ ਚੈੱਕ ਵੰਡਣ ਦੀ ਰਸਮ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਨਿਭਾਈ 
ਦੱਸਣਯੋਗ ਹੈ ਕਿ ਇਸ ਘਟਨਾ ਵਿੱਚ 34 ਵਿਅਕਤੀ ਜਖ਼ਮੀ ਹੋਏ ਸਨ, ਜਿਨਾਂ ਵਿੱਚੋਂ 12 ਜਖ਼ਮੀਆਂ ਦੀ ਮੌਤ ਹੋ ਗਈ ਹੈਜਦਕਿ ਬਾਕੀ ਜ਼ਖ਼ਮੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ਼ ਕਰਵਾਇਆ ਜਾ ਰਿਹਾ ਹੈਘਟਨਾ ਉਪਰੰਤ ਪੰਜਾਬ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 1 ਲੱਖ ਰੁਪਏ ਦਾ ਮੁਆਵਜਾ ਦੇਣ ਅਤੇ ਜਖ਼ਮੀਆਂ ਦਾ ਮੁਫ਼ਤ ਇਲਾਜ ਕਰਾਉਣ ਦਾ ਐਲਾਨ ਕੀਤਾ ਸੀ।  ਅੱਜ 7 ਪਰਿਵਾਰਾਂ ਨੂੰ ਇਹ ਚੈੱਕ ਦਿੱਤੇ ਗਏ ਜਦਕਿ ਬਾਕੀ 5 ਪਰਿਵਾਰ ਮਰਨ ਵਾਲਿਆਂ ਦੀਆਂ ਅੰਤਿਮ ਰਸਮਾਂ ਕਾਰਨ ਸ਼ਹਿਰ ਵਿੱਚ ਮੌਜੂਦ ਨਾ ਹੋਣ ਕਾਰਨ ਇਹ ਚੈੱਕ ਪ੍ਰਾਪਤ ਨਾ ਕਰ ਸਕੇ, ਜੋ ਕਿ ਬਾਅਦ ਵਿੱਚ ਉਨਾਂ ਨੂੰ ਮੁਹੱਈਆ ਕਰਵਾ ਦਿੱਤੇ ਜਾਣਗੇ 
ਇਸ ਮੌਕੇ ਭਾਵਪੂਰਨ ਸ਼ਬਦਾਂ ਨਾਲ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਗੈਸ ਕੰਪਨੀ ਵੱਲੋਂ 6-6 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਜਖ਼ਮੀਆਂ ਨੂੰ ਡੇਢ-ਡੇਢ ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀਜਿਸ ਲਈ ਕੰਪਨੀ ਵੱਲੋਂ ਕਾਰਵਾਈ ਆਰੰਭੀ ਹੋਈ ਹੈਕੁਝ ਪਰਿਵਾਰਾਂ ਵੱਲੋਂ ਧਿਆਨ ਵਿੱਚ ਲਿਆਉਣ 'ਤੇ ਉਨਾਂ ਭਰੋਸਾ ਦਿੱਤਾ ਕਿ ਉਨਾਂ ਦਾ ਜੋ ਵੀ ਇਲਾਜ 'ਤੇ ਖਰਚ ਹੋਇਆ ਹੈ, ਉਸ ਦੀ ਭਰਪਾਈ ਕਰਵਾ ਦਿੱਤੀ ਜਾਵੇਗੀ
ਉਨਾਂ ਦੱਸਿਆ ਕਿ ਸ਼ਹਿਰ ਦੀ ਇੱਕ ਨਾਮੀਂ ਗੈਰ ਸਰਕਾਰੀ ਸੰਸਥਾ ਨੇ ਪੀੜਤਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਦੀ ਹਾਮੀ ਭਰੀ ਹੈਦੋਵਾਂ ਆਗੂਆਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਉਨਾਂ ਦੇ ਨਾਲ ਖੜੀ ਹੈਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ ਅਤੇ ਹੋਰ ਹਾਜ਼ਰ ਸਨ।  




 
Top