Home >> Education >> Hardik kumar >> Ludhiana >> ਮੀਜ਼ਲ-ਰੁਬੈਲਾ ਮੁਹਿੰਮ ਦੀ ਸਫ਼ਲਤਾ ਲਈ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਦੀ ਚੈਕਿੰਗ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ -ਮੁਹਿੰਮ 'ਚ ਰੁਕਾਵਟ ਪਾਉਣ ਵਾਲੇ ਅਧਿਆਪਕਾਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ-ਸ਼ੇਨਾ ਅਗਰਵਾਲ-ਜ਼ਿਲੇ ਵਿੱਚ 2 ਲੱਖ 70 ਹਜ਼ਾਰ ਤੋਂ ਵੱਧ ਬੱਚਿਆਂ ਦੀ ਹੋਇਆ ਟੀਕਾਕਰਨ-ਸਿਵਲ ਸਰਜਨ
-ਮੁਹਿੰਮ ਦੀ ਸਫ਼ਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਤੋਂ ਸਹਿਯੋਗ ਦੀ ਮੰਗ

ਲੁਧਿਆਣਾ, 17 ਮਈ (ਹਾਰਦਿਕ ਕੁਮਾਰ)-ਸਥਾਨਕ ਬਚਤ ਭਵਨ ਵਿਖੇ ਜ਼ਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ (ਸ ਅਤੇ ਅ) ਨੂੰ ਨਿਰਦੇਸ਼ ਦਿੱਤੇ ਕਿ ਮੀਜ਼ਲ ਰੂਬੇਲਾ ਮੁਹਿੰਮ ਦੀ 100 ਪ੍ਰਤੀਸ਼ਤ ਸਫ਼ਲਤਾ ਲਈ ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਚੈਕਿੰਗ ਕਰਨ ਅਤੇ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਮੈਡੀਕਲ ਟੀਮਾਂ ਨੂੰ ਸਹਿਯੋਗ ਦੇਣ ਲਈ ਪਾਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਅਧਿਆਪਕ-ਮਾਪਿਆਂ ਦੀਆਂ ਮੀਟਿੰਗਾਂ ਆਯੋਜਿਤ ਕਰਵਾਈਆਂ ਜਾਣ ਅਤੇ ਇਸ ਦੀ ਰਿਪੋਰਟ 2 ਦਿਨਾਂ ਦੇ ਅੰਦਰ-ਅੰਦਰ ਜ਼ਿਲਾ ਪ੍ਰਸ਼ਾਸ਼ਨ ਨੂੰ ਪੇਸ਼ ਕੀਤੀ ਜਾਵੇ। ਉਹਨਾਂ ਇਹ ਵੀ ਆਦੇਸ਼ ਦਿੱਤੇ ਕਿ ਮੁਹਿੰਮ ਵਿੱਚ ਰੁਕਾਵਟ ਪਾਉਣ ਵਾਲੇ ਅਧਿਆਪਕਾਂ ਅਤੇ ਦੂਸਰੇ ਸਟਾਫ਼ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਨਾਲ ਹੀ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਵਾਲੇ ਵਿਅਕਤੀਆਂ 'ਤੇ ਵੀ ਨਜ਼ਰ ਰੱਖੀ ਜਾਵੇ।
ਉਨਾਂ ਜ਼ਿਲਾ ਸਿੱਖਿਆ ਅਧਿਕਾਰੀਆਂ (ਸ ਤੇ ਅ) ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਲਈ ਨੋਡਲ ਅਫਸਰ ਨਿਯੁਕਤ ਕਰਨ ਤਾਂ ਜੋ ਲੋੜ ਪੈਣ 'ਤੇ ਮੈਡੀਕਲ ਟੀਮਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਹਨਾਂ ਪਿੰਡ ਮਾਨੂੰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਵੱਲੋਂ ਮੀਜ਼ਲ ਰੁਬੈਲਾ ਟੀਮ ਨਾਲ ਬਦਤਮੀਜ਼ੀ ਕਰਨ ਦੀ ਸ਼ਿਕਾਇਤ 'ਤੇ ਸਬੰਧਤ ਅਧਿਆਪਕ ਦੀ ਤੁਰੰਤ ਜੁਆਬ ਤਲਬੀ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਸ੍ਰੀਮਤੀ ਸਵਰਨਜੀਤ ਕੌਰ ਡੀ.ਈ.ਓ (ਸੈਕੰਡਰੀ) ਨੂੰ ਦਿੱਤੇ। ਉਹਨਾਂ ਦੱਸਿਆ ਕਿ ਮੀਜ਼ਲ ਰੂਬੇਲਾ ਦੀ ਟੀਕਾ ਵਿਸ਼ਵ ਸਿਹਤ ਸੰਸਥਾ ਵੱਲੋਂ ਪ੍ਰਮਾਣਿਤ ਹੈ ਅਤੇ ਸੁਰੱਖਿਅਤ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਇਹ ਵੀ ਆਦੇਸ਼ ਦਿੱਤੇ ਕਿ ਇਹ ਮੁਹਿੰਮ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ-ਪਹਿਲਾਂ ਸਾਰੇ ਸਕੂਲਾਂ ਵਿੱਚ 100 ਪ੍ਰਤੀਸ਼ਤ ਪੂਰੀ ਕੀਤੀ ਜਾਵੇ।
ਡਾ. ਅਗਰਵਾਲ ਨੇ ਜ਼ਿਲਾ ਸਿਹਤ ਸੋਸਾਇਟੀ ਦੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦਿਆ ਦੱਸਿਆ ਕਿ ਜ਼ਿਲੇ ਵਿੱਚ ਭਗਤ ਪੂਰਨ ਸਿੰਘ ਬੀਮਾ ਸਿਹਤ ਯੋਜਨਾ ਤਹਿਤ ਮਾਰਚ 2018 ਤੱਕ ਸਰਕਾਰੀ ਹਸਪਤਾਲਾਂ ਵਿੱਚ 3068 ਮਰੀਜ਼ਾਂ ਨੂੰ ਕਵਰ ਕੀਤਾ ਗਿਆ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 16396 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਕੋਈ ਵੀ ਮਰੀਜ਼ ਸਰਕਾਰੀ/ਮਾਨਤਾ ਪ੍ਰਾਪਤ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਦਾ ਇਲਾਜ਼ ਕਰਵਾ ਸਕਦਾ ਹੈ ਅਤੇ ਇਸ ਸਕੀਮ ਤਹਿਤ ਜ਼ਿਲੇ ਦੇ ਨਾਮੀਂ ਵੀ ਇੰਪੈਨਲਡ ਹਨ। ਉਹਨਾਂ ਮਦਰ ਚਾਈਲਡ ਕੇਅਰ, ਡਲਿਵਰੀ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰੀਆਕਰਮ, ਐਮ.ਐਮ.ਆਰ, ਆਸ਼ਾ, ਮੋਬਾਇਲ ਮੈਡੀਕਲ ਯੂਨਿਟ, ਟੀਕਾਕਰਨ, ਸਕੂਲ ਹੈਲਥ ਪ੍ਰੋਗਰਾਮ, ਟੀ.ਬੀ. ਕੰਟਰੋਲ ਪ੍ਰੋਗਰਾਮ, ਅਰਬਨ ਹੈਲਥ ਮਿਸ਼ਨ, ਮੁਫਤ ਸਿਹਤ ਚੈਕ-ਅਪ ਅਤੇ ਪਾਣੀ ਸੈਂਪਲ ਆਦਿ ਰਿਪੋਰਟਾਂ ਦਾ ਜਾਇਜਾ ਲਿਆ ਅਤੇ ਹੋਰ ਜਰੂਰੀ ਸੁਧਾਰ ਲਿਆਉਣ ਦੀ ਹਦਾਇਤ ਕੀਤੀ।
ਸਿਵਲ ਸਰਜਨ ਡਾਕਟਰ ਪਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 2 ਲੱਖ 70 ਹਜ਼ਾਰ ਬੱਚਿਆਂ ਦੀ ਸਫ਼ਲ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਯਕੀਨ ਨਾ ਕਰਨ ਸਗੋਂ ਮੀਜ਼ਲ ਰੂਬੇਲਾ ਤੋਂ ਹਮੇਸ਼ਾਂ ਲਈ ਛੁਟਕਾਰਾ ਪਾਉਣ ਲਈ ਆਪਣੇ ਬੱਚਿਆਂ ਦਾ ਇਹ ਟੀਕਾਕਰਨ ਬਿਨਾਂ ਕਿਸੇ ਡਰ ਭੈਅ ਦੇ ਕਰਵਾਉਣ ਅਤੇ ਮੈਡੀਕਲ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਉਹਨਾਂ ਨਾਲ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਇਸ ਮੁਹਿੰਮ
ਐਮ ਜੀ ਐਮ ਪਬਲਿਕ ਸਕੂਲ ਦੁਗਰੀ , ਕਿੰਡਰਗਾਰਟਨ ਵਿਖੇ ਖਸਰਾ ਅਤੇ ਰੁਬੈਲਾ ਟੀਕਾਕਰਨ ਮੁਹਿੰਮ ਦੇ ਤਹਿਤ ਖਸਰਾ ਰੋਗ ਦੇ ਖਾਤਮੇ ਅਤੇ ਰੁਬੈਲਾ ਨੂੰ ਕਾਬੂ ਕਰਨ ਲਈ ਬੱਚਿਆਂ ਨੂੰ 17-05-2018 ਨੂੰ ਟੀਕੇ ਲਾਏ ਗਏ | ਸਕੂਲ ਵਿੱਚ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਮਾਤਾ ਪਿਤਾ ਦੀ ਮੌਜੂਦਗੀ ਵਿੱਚ ਬੱਚਿਆਂ ਦਾ ਸੁਰੱਖਿਅਤ ਟੀਕਾਕਰਨ ਕੀਤਾ ਗਿਆ |ਮੁੱਖ ਅਧਿਆਪਿਕਾ ਸ਼੍ਰੀਮਤੀ ਸੁਨੀਤਾ ਵਿਜ ਨੇ ਮਾਪਿਆਂ ਨੂੰ ਬੱਚਿਆਂ ਦੀ  ਸੁਰੱਖਿਅਤ ਜਿੰਦਗੀ ਲਈ ਟੀਕਾਕਰਨ ਦੀ ਮਹਤੱਤਾ ਬਾਰੇ ਦੱਸਿਆ|


 
Top