Home >> Religious >> ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ


ਲੁ

ਧਿਆਣਾ 25 ਜੂਨ 
(            ) ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ
ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼  ਪੁਰਬ  ਨੂੰ ਸਮਰਪਿਤ ਧਾਰਮਿਕ ਸਮਾਗਮ
ਦਾ ਆਯੋਜਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਅਗਵਾਈ ਵਿੱਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ| ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ
ਹੋਈਆਂ। ਇਸ ਮੌਕੇ ਭਾਈ ਤਜਿੰਦਰ ਸਿੰਘ ਜੋਸ਼ ਅਤੇ ਇਲਾਕਾ ਨਿਵਾਸੀਆਂ ਦੀਆਂ ਇਸਤਰੀ ਸਤਿਸੰਗ ਜੱਥੇ ਨੇ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ
ਨੂੰ ਗੁਰੂ ਚਰਨਾਂ ਨਾਲ ਜੋੜਿਆਂ ਅਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆਂ ਹੋਇਆ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਬਖਸ਼ਿਆ ਗਿਆ ਮੀਰੀ ਪੀਰੀ ਇਕ ਅਜਿਹਾ ਸਿਧਾਂਤ ਹੈ, ਜੋ ਆਪਣੇ ਆਪ ਵਿੱਚ ਮਨੁੱਖ ਨੂੰ ਪੂਰਨਤਾ ਵਾਲੀ ਇਕ ਅਮਲੀ ਤੇ ਵਿਵਹਾਰਿਕ ਜੀਵਨ ਜੁਗਤੀ ਪ੍ਰਦਾਨ ਕਰਦਾ ਹੈ ਅਤੇ ਮਨੁੱਖ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦਾ ਹੈ। 
ਇਸ ਮੌਕੇ ਤੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਵਲੋ ਮੁਹੱਲਾ ਨਿਵਾਸੀਆਂ ਅਤੇ
ਆਈਆਂ ਪ੍ਰਮੁੱਖ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਗੁਰੂ ਘਰ ਨਤਮਸਤਕ ਹੋਣ
ਆਈਆਂ ਸੰਗਤਾਂ ਲਈ ਲੰਗਰ ਅਤੇ ਲੱਸੀ  ਦਾ ਵਿਸ਼ੇਸ਼ ਪ੍ਰਬੰਧ
ਕੀਤਾ ਗਿਆ । ਇਸ ਮੌਕੇ ਤੇ ਵਰਿੰਦਰ ਸਿੰਘ ਜੋਲੀ,ਵਿਨੋਦ ਧਵਨ, ਯਾਦਵਿੰਦਰ ਸਿੰਘ ਗੰਭੀਰ,ਸੰਦੀਪ ਆਹੂਜਾ,ਨਰਿੰਦਰ ਸ਼ਰਮਾ, ਵਿਕਰਮਜੀਤ ਸਿੰਘ ਧਾਲੀਵਾਲ, ਮਨਪ੍ਰੀਤ
ਸਿੰਘ,ਬਲਬੀਰ ਸਿੰਘ ਮੱਲ, ਸਿਮਰਜੀਤ ਸਿੰਘ, ਨਰਿੰਦਰ ਸ਼ਰਮਾ,ਭੁਪਿੰਦਰ ਸਿੰਘ, ਸੰਤੋਸ਼ ਕੁਮਾਰ, ਅਮਰੀਕ ਸਿੰਘ, ਹਰਭਜਨ ਕੌਰ,ਪਰਮਜੀਤ ਕੌਰ,ਹਰਬੀਰ ਕੌਰ,
ਮਨਜੀਤ ਕੌਰ,ਗੁਰਪ੍ਰੀਤ ਕੌਰ ਤੇ ਹੋਰ ਵੀ ਸ਼ਾਮਲ ਸਨ  |
 
Top