Home >> ਓਮੈਕਸ ਰਾਇਲ ਰੈਜ਼ੀਡੈਂਸੀ >> ਕ੍ਰਿਸ਼ਨ ਜਨਮ ਅਸ਼ਟਮੀ >> ਪੰਜਾਬ >> ਲੁਧਿਆਣਾ >> ਓਮੈਕਸ ਰਾਇਲ ਰੈਜ਼ੀਡੈਂਸੀ ਵਿਖੇ ਮਨਾਇਆ ਗਿਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਓਮੈਕਸ ਰਾਇਲ ਰੈਜ਼ੀਡੈਂਸੀ ਵਿਖੇ ਮਨਾਇਆ ਗਿਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਲੁਧਿਆਣਾ, 17 ਅਗਸਤ, 2022 (ਭਗਵਿੰਦਰ ਪਾਲ ਸਿੰਘ)
: ਓਮੈਕਸ ਰਾਇਲ ਰੈਜ਼ੀਡੈਂਸੀ, ਲੁਧਿਆਣਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦਾ ਆਯੋਜਨ ਓਮੈਕਸ ਰਾਇਲ ਰੈਜ਼ੀਡੈਂਸੀ ਅਤੇ ਇਸਦੇ ਨਿਵਾਸੀਆਂ ਵਲੋਂ ਰਾਇਲ ਕਲੱਬ ਵਿਖੇ ਕੀਤਾ ਗਿਆ ਸੀ।

ਇਸ ਮੌਕੇ ਵਰਿੰਦਾਵਨ ਦੇ ਸ਼ਰਧਾਲੂਆਂ ਵੱਲੋਂ ਹਰਿਨਾਮ ਸੰਕੀਰਤਨ ਕੀਤਾ ਗਿਆ, ਜਿਸ ਵਿੱਚ ਸਮੂਹ ਓਮੈਕਸ ਨਿਵਾਸੀਆਂ ਨੇ ਭਾਗ ਲਿਆ ਅਤੇ ਕੀਰਤਨ ਰਾਹੀਂ ਸ਼੍ਰੀ ਕ੍ਰਿਸ਼ਣ ਦੇ ਜਨਮ ਨੂੰ ਮਨਾਇਆ। ਰੈਜ਼ੀਡੈਂਸੀ ਦੀਆਂ ਔਰਤਾਂ ਅਤੇ ਬੱਚਿਆਂ ਨੇ ਸੰਕੀਰਤਨ 'ਹਰੇ ਰਾਮ, ਹਰੇ ਕ੍ਰਿਸ਼ਨ' 'ਤੇ ਖੂਬ ਡਾਂਸ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸੰਕੀਰਤਨ ਦਾ ਆਨੰਦ ਮਾਣਿਆ। ਸਮਾਪਤੀ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਸਮਾਗਮ ਦੇ ਪ੍ਰਬੰਧਕ ਮੰਡਲ ਨੇ ਆਈਆਂ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।

ਪਿਆਰ ਦੇ ਪ੍ਰਤੀਕ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪਿੰਡ ਤੋਂ ਸ਼ਹਿਰ ਤੱਕ ਜਨਮ ਅਸ਼ਟਮੀ ਨੂੰ ਲੈ ਕੇ ਉਤਸ਼ਾਹ ਹੈ। ਲੋਕ ਕ੍ਰਿਸ਼ਨ ਦੇ ਬਾਲ ਰੂਪ ਤੋਂ ਲੈ ਕੇ ਹਰ ਰੂਪ ਦੀ ਪੂਜਾ ਕਰਦੇ ਹਨ, ਪਰ ਜਨਮ ਅਸ਼ਟਮੀ ਦੇ ਮੌਕੇ 'ਤੇ ਬੱਚੇ ਅਤੇ ਵੱਢੇ ਪੂਰੇ ਉਤਸ਼ਾਹ ਨਾਲ ਸ਼੍ਰੀ ਕ੍ਰਿਸ਼ਨ ਦੇ ਬਾਲ ਰੂਪ ਨੂੰ ਪੂਰੀ ਸ਼ਰਧਾ ਅਤੇ ਭਗਤੀ ਨਾਲ ਮਨਾਉਂਦੇ ਹਨ।
 
Top